• Thursday, July 18

Breaking News :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2019-20 ਲ਼ਈ 12 ਅਰਬ ਪੰਜ ਕਰੋੜ ਦਾ ਬਜਟ ਪਾਸ

30 ਮਾਰਚ, ਇੰਦਰਜੀਤ ਸਿੰਘ ਚਾਹਲ - (NRI MEDIA) : 

ਮੀਡਿਆ ਡੈਸਕ (ਅੰਮ੍ਰਿਤਸਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲ 2019-20 ਲ਼ਈ 12 ਅਰਬ ਪੰਜ ਕਰੋੜ ਦਾ ਬਜਟ ਪਾਸ ਕਰ ਦਿੱਤਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਤੇ ਚੀਫ ਸਕੱਤਰ ਡਾ. ਰੂਪ ਸਿੰਘ ਸਮੇਤ ਕਮੇਟੀ ਦੇ ਮੈਂਬਰ ਹਾਜ਼ਰ ਸਨ। ਇਹ ਬਜਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਵਜੋਂ ਜਾਣੇ ਜਾਂਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲ ਪਾਸ ਕੀਤਾ ਗਿਆ।

ਦੱਸਣਯੋਗ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਤਾਬਦੀ ਦੇ ਰੂਪ ਵਿਚ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਬਜਟ ਰੱਖਿਆ ਗਿਆ ਹੈ, ਤਾਂ ਜੋ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਬੁਨਿਆਦ ਸਿੱਖਾਂ ਦੀਆਂ ਸ਼ਹਾਦਤਾਂ 'ਤੇ ਰੱਖੀ ਗਈ ਹੈ । ਅੰਗਰੇਜ਼ ਸਾਮਰਾਜ ਦੇ ਵਿਰੁੱਧ ਇਕ ਲੰਮੇ ਸੰਘਰਸ਼ ਤੋਂ ਬਾਅਦ ਇਸ ਇਤਿਹਾਸਕ ਸੰਸਥਾ ਦੀ ਸਥਾਪਨਾ ਹੋਈ ਸੀ । ਇਸ ਮਹਾਨ ਸੰਸਥਾ ਦੀ ਅਗਵਾਈ ਸਿੱਖ ਪੰਥ ਦੀਆਂ ਬਹੁਤ ਹੀ ਉੱਚ ਕੋਟੀ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਹੈ । ਅੱਜ ਇਸ ਸੰਸਥਾ ਦੇ ਪ੍ਰਧਾਨ ਨੇਕ, ਇਮਾਨਦਾਰ ਅਤੇ ਪੰਥ ਪ੍ਰਸਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਨ । ਅੱਜ ਦੇ ਬਜਟ ਇਜਲਾਸ ਵਿਚ ਸ਼ਾਮਲ ਹੋਏ ਸਿੰਘ ਸਾਹਿਬਾਨ, ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਦਾ ਸਵਾਗਤ ਕਰਦਾ ਹੋਇਆ ਅੱਜ ਦੇ ਬਜਟ ਇਜਲਾਸ ਲਈ ਸਾਰਿਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਾ ਹਾਂ ।

ਸਭ ਤੋਂ ਪਹਿਲਾਂ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਖੁੱਲ੍ਹਾ ਲਾਂਘਾ ਮਿਲਣ ਦੀ ਸਭ ਨੂੰ ਵਧਾਈ ਦਿੰਦਾ ਹਾਂ । ਇਹ ਮੁਬਾਰਕ ਕਾਰਜ ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਅਤੇ ਸੰਗਤਾਂ ਦੀ ਅਰਦਾਸ ਸਦਕਾ ਨੇਪਰੇ ਚੜ੍ਹਿਆ ਹੈ । ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ 'ਤੇ ਜਨਰਲ ਸਮਾਗਮਾਂ ਦੌਰਾਨ ਇਸ ਸਬੰਧੀ ਵਿਸ਼ੇਸ਼ ਮਤੇ ਪਾਸ ਕਰਕੇ ਸਰਕਾਰਾਂ ਨੂੰ ਭੇਜੇ ਜਾਂਦੇ ਰਹੇ ਅਤੇ ਸਰਕਾਰਾਂ ਤੱਕ ਨਿੱਜੀ ਤੌਰ 'ਤੇ ਵੀ ਪਹੁੰਚ ਕੀਤੀ ਜਾਂਦੀ ਰਹੀ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਜਿਥੇ ਇਤਿਹਾਸਕ ਗੁਰਧਾਮਾਂ, ਤਖ਼ਤ ਸਾਹਿਬਾਨ ਦੀ ਸੇਵਾ ਸੰਭਾਲ ਦਾ ਪ੍ਰਬੰਧ ਦੇਖਦੀ ਹੈ, ਉਥੇ ਹੀ ਧਰਮ ਪ੍ਰਚਾਰ, ਸਿੱਖਿਆ ਦੇ ਪ੍ਰਸਾਰ ਅਤੇ ਸਮਾਜ ਭਲਾਈ ਦੇ ਕੰਮਾਂ ਵਿਚ ਵੀ ਅਹਿਮ ਯੋਗਦਾਨ ਪਾ ਰਹੀ ਹੈ । ਇਹ ਸਿੱਖ ਪੰਥ ਦੀਆਂ ਉਮੀਦਾਂ ਅਨੁਸਾਰ ਸਦਾ ਕਾਰਜਰਲ ਰਹਿੰਦੀ ਹੈ ।

ਇਸ ਸਾਲ ਸਾਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ, ਇਸ ਸਬੰਧ ਵਿਚ ਜਗਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਭਾਰਤ ਤੋਂ ਇਲਾਵਾ ਪਾਕਿਸਤਾਨ, ਨੇਪਾਲ, ਬੰਗਲਾ ਦੇਸ਼ ਤੇ ਸ੍ਰੀਲ਼ੰਕਾ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਿਹਾਸਕ ਪ੍ਰਕਾਸ਼ ਗੁਰਪੁਰਖ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ । ਇਸ ਸਬੰਦੀ ਦੇਸ਼ਾਂ ਵਿਦੇਸ਼ਾਂ ਵਿਚ ਸਮਾਗਮ , ਸੈਮੀਨਾਰ, ਸ਼ਬਦ ਗੁਰੂ ਯਾਤਰਾ, ਨਗਰ ਕੀਰਤਨ ਤੇ ਕੀਰਤਨ ਦਰਬਾਰ ਤੋਂ ਜ਼ਰੂਰ ਰਹੇ ਹਨ ਤੇ ਇਸ ਤੋਂ ਇਲਾਵਾ ਸੋਨੇ, ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਜਾ ਚੁੱਕੇ ਹਨ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਕਾਸ ਕਾਰਜ ਵਡੀ ਪਧਰ ਤੇ ਜਾਰੀ ਹੈ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.