• Friday, July 19

AAP ਨੇ ਅੱਜ ਲੁਧਿਆਣਾ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਨਹੀਂ ਐਲਾਨਿਆ,ਪਾਰਟੀ ਦੀ ਇਕ ਹੋਰ ਵਿਕਟ ਡਿੱਗ ਗਈ

13 ਅਪ੍ਰੈਲ, ਇੰਦਰਜੀਤ ਸਿੰਘ ਚਾਹਲ- (NRI MEDIA) : 

ਮੀਡਿਆ ਡੈਸਕ (ਇੰਦਰਜੀਤ ਸਿੰਘ ਚਾਹਲ) : ਲੁਧਿਆਣਾ- ਲੋਕ ਸਭਾ ਚੋਣਾਂ ਸਿਰ 'ਤੇ ਹਨ ਅਤੇ ਆਮ ਆਦਮੀ ਪਾਰਟੀ (ਆਪ) ਨੇ ਅਜੇ ਲੁਧਿਆਣਾ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਨਹੀਂ ਐਲਾਨਿਆ, ਜਿਸ ਕਾਰਨ ਆਗੂ ਤੇ ਵਰਕਰ ਨਿਰਾਸ਼ ਹਨ। ਉੱਥੇ ਦੂਸਰੇ ਪਾਸੇ ਪਾਰਟੀ ਤੋਂ ਵੱਡੇ ਆਗੂਆਂ ਦਾ ਨਿਕਲਣਾ ਜਾਰੀ ਹੈ। ਸ਼ੁੱਕਰਵਾਰ ਨੂੰ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤੀ। ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਾਂਗਰਸ ਵਿਚ ਸ਼ਾਮਲ ਹੋਣਗੇ। ਸ਼ਨਿਚਰਵਾਰ ਨੂੰ ਪਾਰਟੀ ਦੀ ਇਕ ਹੋਰ ਵਿਕਟ ਡਿੱਗ ਗਈ। ' ਆਪ' ਪੰਜਾਬ ਦੇ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਨੇ ਸ਼ਨਿਚਰਵਾਰ ਸਵੇਰੇ ਪਾਰਟੀ ਦੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਪਾਰਟੀ ਆਗੂਆਂ ਦੀ ਆਪਸੀ ਖਹਿਬਾਜ਼ੀ, ਰਾਜਸੀ ਸਮਝ ਦੀ ਘਾਟ ਅਤੇ ਸੂਬੇ ਅੰਦਰ ਮਜ਼ਬੂਤ ਜਥੇਬੰਦਕ ਢਾਂਚਾ ਖੜ੍ਹਾ ਕਰਨ 'ਚ ਨਾਕਾਮ ਰਹਿਣ ਕਾਰਨ ਹਰ ਪੱਧਰ 'ਤੇ ਪਾਰਟੀ ਦਾ ਅਕਸਾ ਧੁੰਦਲਾ ਹੋਇਆ ਹੈ।

ਬਾਗ਼ੀ ਵਿਧਾਇਕਾਂ ਅਤੇ ਆਗੂਆਂ ਵਲੋਂ ਪਾਰਟੀ ਖ਼ਿਲਾਫ਼ ਬਗ਼ਾਵਤ ਦਾ ਮੋਰਚਾ ਖੋਲ੍ਹ ਕੇ ਸ਼ਰੇਆਮ ਪਾਰਟੀ ਨੂੰ ਵੰਗਾਰਿਆ ਜਾ ਰਿਹੈ ਅਤੇ ਪਾਰਟੀ ਸਿਰਫ਼ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਦਾ ਦਰਜਾ ਬਚਾਉਣ ਲਈ ਮੂਕ ਦਰਸ਼ਕ ਬਣੀ ਹੋਈ ਹੈ। ਲੋਕਾਂ ਅੰਦਰ ਪਾਰਟੀ ਮਜ਼ਾਕ ਦਾ ਵਿਸ਼ਾ ਬਣ ਕੇ ਰਹਿ ਗਈ ਹੈ।ਦੇਸ਼ ਅੰਦਰ ਭ੍ਰਿਸ਼ਟ ਪ੍ਰਸ਼ਾਸਨਿਕ ਪ੍ਰਬੰਧਾਂ ਖ਼ਿਲਾਫ਼ ਅਰਵਿੰਦ ਕੇਜਰੀਵਾਲ ਵਲੋਂ ਸ਼ੁਰੂ ਕੀਤੀ ਬਦਲਾਅ ਦੀ ਲਹਿਰ ਨੂੰ ਪੰਜਾਬ ਵਿਚ ਜਨਤਾ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਅਨੇਕਾਂ ਨੌਜਵਾਨਾਂ ਨੇ ਇਸ ਵਿਚ ਵਡਮੁੱਲਾ ਯੋਗਦਾਨ ਪਾਇਆ ਜਿਨ੍ਹਾਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਬੇਸ਼ੱਕ ਦਿੱਲੀ ਅੰਦਰ 'ਆਪ' ਦੀ ਸਰਕਾਰ ਨੇ ਸ਼ਾਨਦਾਰ ਕੰਮ ਕੀਤੇ ਪਰ ਪੰਜਾਬ ਵਿਚ ਜਨਤਾ ਦੀਆਂ ਆਸਾਂ 'ਤੇ ਖਰੀ ਨਹੀਂ ਉਤਰ ਸਕੀ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.