Breaking News :

ਜਲੰਧਰ ਵਿੱਚ ਆਇਆ ਤੇਂਦੂਆ -ਹਰ ਪਾਸੇ ਮਚੀ ਹਫੜਾ ਦਫੜੀ (ਵੀਡੀਓ)

31 ਜਨਵਰੀ - ਵਿਕਰਮ ਸਹਿਜਪਾਲ

ਜਲੰਧਰ (ਐਨ.ਆਰ.ਆਈ. ਮੀਡਿਆ) : ਜਲੰਧਰ ਦੇ ਲੰਮਾ ਪਿੰਡ 'ਚ ਉਸ ਸਮੇਂ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਲੋਕਾਂ ਦੇ ਰਿਆਇਸ਼ੀ ਖੇਤਰ 'ਚ ਇਕ ਤੇਂਦੂਏ ਨੂੰ ਘੁੰਮਦੇ ਹੋਏ ਦੇਖਿਆ ਅਤੇ ਲੋਕਾਂ 'ਚ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਇਸ ਦੀ ਸੂਚਨਾ ਜੰਗਲਾਤ ਵਿਭਾਗ ਨੂੰ ਦਿੱਤੀ ਹੈ। ਤੇਂਦੂਏ ਨੇ 4 ਲੋਕਾਂ ਨੂੰ ਜਖਮੀਂ ਕੀਤਾ।

ਜਾਣਕਾਰੀ ਦਿੰਦੇ ਹੋਏ ਮੁਹੱਲਾ ਨਿਵਾਸੀ ਨੇ ਦੱਸਿਆ ਕਿ ਉਹ ਖੇਤਾਂ 'ਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੇ ਖੇਤ 'ਚ ਤੇਂਦੂਏ ਨੂੰ ਦੇਖਿਆ ਅਤੇ ਇਸ ਦੀ ਸੂਚਨਾ ਮੁਹੱਲਾ ਨਿਵਾਸੀਆਂ ਨੂੰ ਦਿੱਤੀ। ਮੌਕੇ 'ਤੇ ਪੁੱਜੀ ਜਦੋਂ ਜੰਗਲਾਤ ਟੀਮ ਦੇ ਅਧਿਕਾਰੀਆਂ ਵਲੋਂ ਤੇਂਦੂਏ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਜਾਲ 'ਚ ਨਾ ਫਸ ਸਕਿਆ। ਇਸ ਦੌਰਾਨ ਉਸ ਨੇ 5 ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.