Breaking News :

ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਨਹੀਂ ਦੇ ਰਿਹਾ ਪਾਕਿਸਤਾਨ : ਮਹਿਮੂਦ ਕੁਰੇਸ਼ੀ

4 ਫਰਵਰੀ, ਸਿਮਰਨ ਕੌਰ- NRI MEDIA :

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਵੀਂ ਦਿੱਲੀ ਨੂੰ ਕਸ਼ਮੀਰੀ ਵੱਖਵਾਦੀ ਆਗੂ ਮੀਰਵਾਇਜ਼ ਉਮਰ ਫਾਰੂਕ ਨਾਲ ਉਨ੍ਹਾਂ ਦੀ ਟੈਲੀਫੋਨ ’ਤੇ ਹੋਈ ਗੱਲਬਾਤ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ। ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਤਲਬ ਕਰਕੇ ਉਨ੍ਹਾਂ ਨੂੰ ਸਪੱਸ਼ਟ ਰੂਪ ’ਚ ਕਿਹਾ ਸੀ ਕਿ ਕੁਰੈਸ਼ੀ ਵੱਲੋਂ ਫੋਨ ’ਤੇ ਕੀਤੀ ਗਈ ਗੱਲਬਾਤ ਭਾਰਤ ਦੀ ਏਕਤਾ ਨੂੰ ਤੋੜਨ ਦੀ ਸ਼ਰਮਨਾਕ ਕੋਸ਼ਿਸ਼ ਹੈ ਅਤੇ ਇਹ ਉਨ੍ਹਾਂ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦਾ ਉਲੰਘਣ ਹੈ। ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ਮਹਿਮੂਦ ਨੂੰ ਆਗਾਹ ਕੀਤਾ ਕਿ ਅਜਿਹੇ ਵਿਹਾਰ ਦੇ ਨਤੀਜੇ ਮਾੜੇ ਹੋਣਗੇ | ਕੁਰੇਸ਼ੀ ਨੇ ਕਿਹਾ ਕਿ ਪਾਕਿਸਤਾਨ ਦਾ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ, ਪਰ ਨਵੀਂ ਦਿੱਲੀ ਨੂੰ ਆਪਣੀਆਂ ਸਮੱਸਿਆਵਾਂ ਲਈ ਇਸਲਾਮਾਬਾਦ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਮੰਨਿਆ ਕਿ ਉਨ੍ਹਾਂ ਹੁਰੀਅਤ ਆਗੂ ਮੀਰਵਾਇਜ਼ ਨਾਲ ਗੱਲ ਕੀਤੀ ਸੀ ਪਰ ਨਾਲ ਹੀ ਕਿਹਾ ਕਿ ਭਾਰਤ ਨੂੰ ਇਸ ਨੂੰ ਮੁੱਦਾ ਨਹੀਂ ਬਣਾਉਣਾ ਚਾਹੀਦਾ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.