Breaking News :

ਪਾਕਿਸਤਾਨ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (ਵੀਡੀਓ)

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦਸ ਦਈਏ ਕਿ ਪਾਕਿਸਤਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਕ ਟਵੀਟ ਕਰਕੇ ਦਿੱਲੀ ਤੋਂ ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ਬਾਰੇ ਸਿਰਸਾ ਨੇ ਲਿਖਿਆ ਹੈ ਕਿ ਕੁਝ ਸ਼ਰਰਾਤੀਆਂ ਨੇ ਸੁੱਕਰ (ਸਿੰਧ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ।


ਉਨ੍ਹਾਂ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਇਹ ਮੰਗ ਕਰਦੇ ਹੋਏ ਕਿਹਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੇ ਇਸ ਰੱਬੀ ਰੂਪ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਕਾਰਵਾਈ ਬਾਰੇ ਭਾਰਤੀਆਂ ਨੂੰ ਵੀ ਜਾਣੂੰ ਕਰਵਾਇਆ ਜਾਵੇ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.