Breaking News :

ਨਵਾਜ਼ ਸ਼ਰੀਫ ਦੀ ਜੇਲ ਹੋਈ ਵਾਪਸੀ..!

ਲਾਹੌਰ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਜੋ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸੱਤ ਸਾਲਾਂ ਦੀ ਸਜ਼ਾ ਕੱਟ ਰਹੇ ਹਨ ਨਵਾਜ਼ ਨੂੰ ਲਾਹੌਰ ਦੇ ਹਸਪਤਾਲ 'ਚ 6 ਦਿਨਾਂ ਦੇ ਇਲਾਜ ਤੋਂ ਬਾਅਦ ਵਾਪਸ ਜੇਲ ਭੇਜ ਦਿੱਤਾ ਗਿਆ ਹੈ। ਇਸ ਸਭ ਤੋਂ ਬਾਅਦ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਸ਼ਰੀਫ ਨੇ ਟਵੀਟ ਕਰਕੇ ਕਿਹਾ ਕਿ ਮੀਆ ਸਾਹਿਬ ਨੂੰ ਹਸਪਤਾਲ ਤੋਂ ਕੋਟ ਲਖਪਤ ਜੇਲ 'ਚ ਭੇਜ ਦਿੱਤਾ ਗਿਆ ਹੈ, ਜੋ ਕਿ ਸਰਕਾਰ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਪ੍ਰਤੀ ਗੈਰ-ਜ਼ਿੰਮੇਦਾਰਾਨਾ ਰਵੱਈਏ ਨੂੰ ਦਰਸ਼ਾਉਂਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਨਵਾਜ਼ ਸ਼ਰੀਫ ਨੂੰ ਬੀਤੇ ਸ਼ਨੀਵਾਰ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਵਾਪਸ ਜੇਲ ਭੇਜ ਕੇ ਉਨ੍ਹਾਂ ਦੀ ਗੰਭੀਰ ਸਿਹਤ ਦਾ ਮਜ਼ਾਕ ਬਣਾਇਆ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.