• Monday, August 19

Breaking News :

ਹਾਂਗਕਾਂਗ 'ਚ ਮੰਗਲਵਾਰ ਨੂੰ ਵੀ ਰੱਦ ਹੋਈਆਂ ਅੰਤਰਰਾਸ਼ਟਰੀ ਉਡਾਣਾਂ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪ੍ਰਦਰਸ਼ਨਕਾਰੀਆਂ ਦੇ ਵਿਰੋਧ ਕਾਰਨ ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਜ ਭਾਵ ਮੰਗਲਵਾਰ ਨੂੰ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਨੇ ਦੋਹਾਂ ਟਰਮੀਨਲਾਂ 'ਤੇ ਯਾਤਰੀਆਂ ਦੇ ਪ੍ਰਵੇਸ਼ ਦਰਵਾਜੇ 'ਤੇ ਪਹੁੰਚਣ ਦਾ ਰਸਤਾ ਬੰਦ ਕੀਤਾ ਹੋਇਆ ਹੈ। ਹਵਾਈ ਅੱਡੇ ਦੀ ਵੈਬਸਾਈਟ 'ਤੇ ਜਾਰੀ ਇਕ ਬਿਆਨ ਮੁਤਾਬਕ,''ਹਾਂਗਕਾਂਗ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਕਾਰਜ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ। 


ਇੱਥੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।'' ਬਿਆਨ ਵਿਚ ਇਸ ਗੱਲ ਨੂੰ ਸਪੱਸ਼ਟ ਨਹੀਂ ਕੀਤਾ ਗਿਆ ਕਿ ਆਉਣ ਵਾਲੀਆਂ ਉਡਾਣਾਂ ਦੀ ਸਥਿਤੀ ਕੀ ਹੈ। ਉੱਧਰ ਸਾਰੇ ਯਾਤਰੀਆਂ ਨੂੰ ਜਲਦੀ ਤੋਂ ਜਲਦੀ ਟਰਮੀਨਲ ਦੀ ਇਮਾਰਤ ਵੱਲ ਜਾਣ ਲਈ ਕਿਹਾ ਗਿਆ ਹੈ। ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀ ਪਿਛਲੇ ਦੋ ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਹਵਾਈ ਅੱਡੇ 'ਤੇ ਪ੍ਰਦਰਸ਼ਨ ਕਰ ਰਹੇ ਹਨ। 


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.