• Sunday, September 15

Breaking News :

ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਵਿਅਕਤੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਵਿਅਕਤੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਜਿਥੇ ਲੋਕ ਪਾਪ ਧੋ ਕੇ ਆਪਣਾ ਜੀਵਨ ਸਫਲ ਬਣਾਉਂਦੇ ਹਨ, ਉਥੇ ਹੀ ਇੱਕ ਵਿਅਕਤੀ ਨੇ ਇਸ ਸਰੋਵਰ 'ਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਕਰਨ ਵਾਲਾ ਵਿਅਕਤੀ ਅੰਮ੍ਰਿਤਧਾਰੀ ਸੀ ਤੇ ਪੇਸ਼ੇ ਤੋਂ ਡਾਕਟਰ ਸੀ। ਮ੍ਰਿਤਕ ਦੀ ਪਛਾਣ ਜਲੰਧਰ ਵਾਸੀ ਬੀਐੱਸ ਢਿੱਲੋਂ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 55 ਸਾਲ ਦੱਸੀ ਜਾ ਰਹੀ ਹੈ। 

ਇਹ ਘਟਨਾ ਸਵੇਰੇ ਤੜਕੇ ਡੇਢ ਵਜੇ ਵਾਪਰੀ। ਮੌਕੇ 'ਤੇ ਮੌਜੂਦ ਸੇਵਾਦਾਰਾਂ ਨੂੰ ਜਦ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। 

ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜੇਐੱਸ ਵਾਲੀਆ ਨੇ ਦੱਸਿਆ ਕਿ ਮ੍ਰਿਤਕ ਬੀਐੱਸ ਢਿੱਲੋਂ ਘਰੇਲੂ ਝਗੜੇ ਤੋਂ ਪਰੇਸ਼ਾਨ ਰਹਿੰਦਾ ਸੀ। ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਚੱਲਦਾ ਰਹਿੰਦਾ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.