Breaking News :

ਨਿਊਜ਼ੀਲੈਂਡ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ - ਬੇਘਰ ਹੋਣ ਲਈ ਮਜਬੂਰ ਹੋਏ ਹਜ਼ਾਰਾਂ ਲੋਕ

ਨਿਊਜ਼ੀਲੈਂਡ (ਵਿਕਰਮ ਸਹਿਜਪਾਲ) : ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਐਤਵਾਰ ਨੂੰ ਨਿਊਜ਼ੀਲੈਂਡ ਦੇ ਦੱਖਣੀ ਆਈਲੈਂਡ ਤੋਂ ਹਜ਼ਾਰਾਂ ਲੋਕਾਂ ਨੂੰ ਬੇਘਰ ਹੋਣ ਲਈ ਮਜਬੂਰ ਹੋਣਾ ਪਿਆ। ਜੰਗਲਾਂ ਵਿਚ ਲੱਗੀ ਅੱਗ ਨੂੰ ਤਕਰੀਬਨ 6 ਦਿਨ ਬੀਤ ਚੁੱਕੇ ਹਨ ਪਰ ਇਸ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਕ ਚੈਨਲ ਦੀ ਰਿਪੋਰਟ ਮੁਤਾਬਕ ਅੱਗ ਦੀਆਂ ਲਪਟਾਂ ਨੈਲਸਨ ਸ਼ਹਿਰ ਦੇ ਨੇੜੇ ਪਹੁੰਚ ਚੁੱਕੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਸੁਚੇਤ ਕਰ ਦਿੱਤਾ ਗਿਆ ਹੈ।


ਸੂਬੇ ਦੇ ਤਸਮਾਨ ਸ਼ਹਿਰ ਵਿਚ ਭਿਆਨਕ ਅੱਗ ਕਾਰਨ ਐਮਰਜੈਂਸੀ ਐਲਾਨ ਦਿੱਤੀ ਗਈ ਹੈ। 23 ਹੈਲੀਕਾਪਟਰ ਅਤੇ 2 ਪਾਣੀ ਢੋਣ ਵਾਲੇ ਜਹਾਜ਼ਾਂ ਨੂੰ ਇਸ ਭਿਆਨਕ ਸਥਿਤੀ ਨਾਲ ਨਜਿੱਠਣ ਵਾਸਤੇ ਲਗਾਇਆ ਗਿਆ ਹੈ ਤਾਂ ਜੋ ਉਹ ਪਾਣੀ ਦੀ ਸੁੱਟ ਕੇ ਅੱਗ 'ਤੇ ਕਾਬੂ ਪਾ ਸਕਣ। ਦੱਸਣਯੋਗ ਹੈ ਕਿ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚ ਲੋਕਾਂ ਨੂੰ ਗਰਮ ਦੱਖਣੀ ਗੋਲਾਰਧ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.