Breaking News :

ਕੈਪਟਨ ਦੀ ਕੋਠੀ ਘੇਰਨ ਜਾ ਰਹੇ ਅਧਿਆਪਕਾਂ ਤੇ ਚੱਲੀਆਂ ਡਾਂਗਾਂ ਤੇ ਪਾਣੀ ਦੀਆਂ ਬੁਛਾੜਾਂ

ਪਟਿਆਲਾ (ਚਾਹਲ) : ਅਧਿਆਪਕਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਸੂਬਾ ਪੱਧਰੀ ਰੈਲੀ ਰੱਖੀ ਗਈ। ਬੱਸ ਸਟੈਂਡ ਦੇ ਕੋਲ ਵੀਰ ਹਕੀਕਤ ਰਾਏ ਮੈਦਾਨ ਵਿੱਚ ਪੰਜਾਬ ਭਰ ਦੇ ਅਧਿਆਪਕ ਪੁੱਜੇ। ਦੁਪਹਿਰ ਸਮੇਂ ਕਰੀਬ ਤਿੰਨ ਵਜੇ ਅਧਿਆਪਕਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਸ਼ੁਰੂ ਕੀਤਾ ਗਿਆ।ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਕੂਚ ਕਰਨ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਪਹਿਲਾਂ ਫੁਆਰਾ ਚੌਕ 'ਤੇ ਘੇਰਾ ਪਾਇਆ ਗਿਆ, ਜਿੱਥੇ ਦੋਵਾਂ ਧਿਰਾਂ ਵਿੱਚ ਖਿੱਚ ਧੂਹ ਹੋਈ।ਇਸ ਤੋਂ ਬਾਅਦ ਮਹਿਲ ਵੱਲ ਜਾਣ 'ਤੇ ਅੜੇ ਅਧਿਆਪਕਾਂ ਨੇ ਮਾਲ ਰੋਡ ਵੱਲ ਰੁੱਖ ਕਰ ਲਿਆ ਜਿੱਥੇ ਪਹਿਲਾਂ ਤੋਂ ਤੈਨਾਤ ਪੁਲਿਸ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਤੇ ਪਾਣੀ ਦੀਆਂ ਤੋਪਾਂ ਦਾਗ ਦਿੱਤੀਆਂ ਗਈਆਂ। ਪੁਲਿਸ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦਾ ਧਰਨੇ ਵਾਲੀ ਜਗ੍ਹਾ 'ਤੇ ਖੜ੍ਹੀ ਸਰਕਾਰੀ ਐਂਬੂਲੈਂਸ ਵਿਚ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਲਾਠੀਚਾਰਜ ਦੌਰਾਨ ਮਾਸਟਰ ਭੁਪਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ ਜਿਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ।

PunjabKesari

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਵੱਲ ਰੋਸ ਮਾਰਚ ਕਰਨ ਜਾ ਰਹੇ ਅਧਿਆਪਕਾਂ ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾਰਾਂ ਕੀਤੀਆਂ ਗਈਆਂ।ਧਰਨੇ ਵਾਲੀ ਜਗ੍ਹਾ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਜਿੱਥੇ ਪੰਜਾਬ ਭਰ ਤੋਂ ਆਏ ਅਧਿਆਪਕ ਚੌਕ 'ਚ ਧਰਨੇ 'ਤੇ ਬੈਠੇ ਹਨ। ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ, ਉਥੇ ਹੀ ਸੈਂਕੜੇ ਗਿਣਤੀ ਪੁਲਿਸ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਅੜੇ ਹੋਏ ਹਨ।ਹਾਲਾਂਕਿ ਧਰਨੇ ਵਾਲੀ ਜਗ੍ਹਾ ਤੇ ਹਜੇ ਤੱਕ ਕੋਈ ਵੀ ਜ਼ਿਲ੍ਹਾ ਜਾਂ ਪੁਲਿਸ ਪ੍ਰਸ਼ਾਸਨ ਦਾ ਵੱਡਾ ਅਧਿਕਾਰੀ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਨਹੀਂ ਪੁੱਜਾ ਹੈ ਜਿਸਦੇ ਕਰਕੇ ਧਰਨਾਕਾਰੀਆਂ ਵਿਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।ਇਸ ਦੌਰਾਨ ਪੁਲਿਸ ਅਤੇ ਅਧਿਆਪਕਾਂ ਵਿੱਚ ਖਿੱਚ ਧੂਹ ਵੀ ਹੋਈ। ਦੋਹਾਂ ਧਿਰਾਂ ਵਿੱਚ ਹੋਈ ਇਸ ਜੱਦੋ ਜਹਿਦ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ।

Protest

ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸਐੱਸਪੀ ਮਨਦੀਪ ਸਿੰਘ ਸਿੱਧੂ ਅਧਿਆਪਕਾਂ ਨਾਲ ਮੀਟਿੰਗ ਕਰਨ ਲਈ ਧਰਨੇ ਵਾਲੀ ਜਗ੍ਹਾ 'ਤੇ ਪੁੱਜੇ ਪਰ ਅਧਿਆਪਕ ਸਿੱਧਾ ਮੁੱਖ ਮੰਤਰੀ ਵੱਲੋਂ ਅੱਜ ਹੀ ਆਪਣੀ ਮੰਗ ਨੂੰ ਪੂਰਾ ਕਰਨ 'ਤੇ ਅੜੇ ਹੋਏ ਹਨ। ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖ਼ਿਲਾਫ਼ ਨਾਂਅਰੇਬਾਜ਼ੀ ਜਾਰੀ ਹੈ। ਕਈ ਅਧਿਆਪਕ ਜਿਨ੍ਹਾਂ 'ਚ ਮਹਿਲਾ ਤੇ ਪੁਰਸ਼ ਸ਼ਾਮਲ ਹਨ, ਜ਼ਖ਼ਮੀ ਹੋਏ ਹਨ। ਇਨ੍ਹਾਂ ਦਾ ਇਲਾਜ ਮੌਕੇ'ਤੇ ਖੜ੍ਹੀ ਸਰਕਾਰੀ ਐਂਬੂਲੈਂਸ ਅਤੇ ਗੰਭੀਰ ਜ਼ਖ਼ਮੀਆਂ ਦਾ ਇਲਾਜ ਸਰਕਾਰੀ ਹਸਪਤਾਲ 'ਚ ਹੋ ਰਿਹਾ ਹੈ।ਦੂਜੇ ਪਾਸੇ ਸੈਂਕੜਿਆਂ ਦੀ ਗਿਣਤੀ'ਚ ਪੁਲਿਸ ਜਵਾਨ ਧਰਨਾਕਾਰੀਆਂ ਨੂੰ ਮਹਿਲ ਵੱਲ ਜਾਣ ਤੋਂ ਰੋਕਣ ਲਈ ਤਿਆਰ-ਬਰ-ਤਿਆਰ ਖੜ੍ਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਆਪਣੀ ਹੀ ਪਾਣੀ ਦੀਆਂ ਤੋਪਾਂ ਨਾਲ ਕੁਝ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.