• Sunday, September 15

Breaking News :

ਕੈਪਟਨ ਨੇ ਸੰਤ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਪ੍ਰਸੰਸਾ

ਕੈਪਟਨ ਨੇ ਸੰਤ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਪ੍ਰਸੰਸਾ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ। ਮੁੱਖ ਮੰਤਰੀ ਪੰਜਾਬ  ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਵਾਲੇ ਸਮਾਗਮਾਂ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਆਏ ਹੋਏ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਨੱਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੌਕੇ ਤੇ ਜਾ ਕੇ ਮਿਲੇ। ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵੱਲੋਂ ਪਵਿੱਤਰ ਕਾਲੀ ਵੇਈਂ ਸਮੇਤ ਹੋਰ ਸਮਾਜ ਭਲਾਈ ਦੇ ਕੀਤੇ ਜਾ ਰਹੇ ਕਾਰਜ਼ਾ ਦੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਸੰਤ ਸੀਚੇਵਾਲ ਜੀ ਵੱਲੋਂ ਕੀਤੇ ਜਾ ਰਹੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਆਏ ਹੜ੍ਹਾਂ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਜਾਨੀਆ ਚਾਹਲ ਦੇ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਲਈ ਪੰਜਾਬ ਦੇ ਲੋਕਾਂ ਨੇ ਦਿਨ ਰਾਤ ਕੰਮ ਕਰਕੇ ੧੦ ਦਿਨਾਂ ਵਿੱਚ ਇਸ ਨੂੰ ਮੁਕੰਮਲ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਸਾਹਿਬ ਨੇ ਵੇਈਂ ਨੂੰ ਸਾਫ ਸੁਥਰਾ ਰੱਖਣ ਬਾਰੇ ਵੀ ਸੰਤ ਸੀਚੇਵਾਲ ਜੀ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਪਵਿੱਤਰ ਕਾਲੀ ਵੇਈਂ ਵਿਚ ੫੦੦ ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਕ ਤਾਂ ਨਿਰੰਤਰ ਵਹਾਅ ਬਣਿਆ ਰਹੇ ਅਤੇ ਪਵਿੱਤਰ ਕਾਲੀ ਵੇਈਂ ਦਾ ਪਾਣੀ ਸਾਫ ਰਹੇ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਬਾਬੇ ਨਾਨਕ ਦੀ ਵੇਈਂ ਤਦ ਹੀ ਜਿਊਂਦੀ ਰਹਿ ਸਕਦੀ ਹੈ ਜੇ ਇਸ ਵਿਚ ਪਾਣੀ ਦਾ ਵਹਾਅ ਨਿਰੰਤਰ ਬਣਿਆ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਵੇਈਂ ਦਾ ਵਹਾਅ ਲਗਾਤਾਰ ਬਣਿਆ ਰਹੇਗਾ। ਗੱਲਬਾਤ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਹੈ ਕਿ ਵੇਈਂ ਵਿੱਚ ੫੦੦ ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਦੇ ਵਹਾਅ ਨਾਲ ਸਿੱਖ ਫਲਸਫੇ ਦੀ ਇਸ ਇਤਿਹਾਸਕ ਧ੍ਰੋਹਰ ਨੂੰ ਬਚਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆ ਨਦੀਆਂ ਤੇ ਦਰਿਆਵਾਂ ਦਾ ਵਹਾਅ ਨੂੰ ਲਗਤਾਰ ਬਣਾਈ ਰੱਖਣਾ ਸਮੇਂ ਮੁੱਖ ਲੋੜ ਹੈ। ਸੰਤ ਸੀਚੇਵਾਲ ਨੇ  ਨਦੀਆਂ ਅਤੇ ਦਰਿਆਵਾਂ ਨੂੰ ਕੁਦਰਤ ਦਾ ਜਿਊਂਦਾ ਜਾਗਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੁਦਰਤੀ ਸਾਧਨਾਂ ਦੇ ਮਰਨ ਨਾਲ ਮਨੁੱਖ ਨੂੰ ਅੱਜ ਵੱਡੀਆਂ ਚੁਣੌਤੀਆਂ ਅਤੇ ਖਤਰਿਆਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਬਾਬੇ ਨਾਨਕ ਦੀ ਪਵਿੱਤਰ ਕਾਲੀ ਵੇਈਂ ਨੂੰ ਸੰਗਤਾਂ ਨੇ ੧੯ ਸਾਲ ਦੀ ਕਾਰਸੇਵਾ ਰਾਹੀ ਮੁੜ ਜਿਊਂਦਾ ਕੀਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਮਨਾਉਣਾ ਤਦ ਹੀ ਸਾਰਥਿਕ ਹੋਵੇਗਾ ਜਦੋਂ ਸਿੱਖ ਫਲਸਫੇ ਨੂੰ ਜਨਮ ਦੇਣ ਵਾਲੀ ਪਵਿੱਤਰ ਕਾਲੀ ਵੇਈਂ ਜਿਊਂਦੀ ਰਹੇਗੀ ਭਾਵ ਕਿ ਇਹ ਨਿਰੰਤਰ ਵਗਦੀ ਰਹੇਗੀ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੇ ਮੁੱਖ ਪ੍ਰਿੰਸੀਪਲ ਸਕੱਤਰ ਸ੍ਰੀ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।



Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.