• Monday, December 16

Breaking News :

ਸਿੱਧੂ ਤੇ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਦੀ ਚਰਚਾ

ਸਿੱਧੂ ਤੇ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਦੀ ਚਰਚਾ

ਚੰਡੀਗੜ (ਇੰਦਰਜੀਤ ਸਿੰਘ) : ਨਵਜੋਤ ਸਿੰਘ ਸਿੱਧੂ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਦੀ ਚਰਚਾ ਦੀ ਖ਼ਬਰ ਬੁੱਧਵਾਰ ਨੂੰ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਚਲਦੀ ਰਹੀ, ਜਿਸ ਕਾਰਨ ਕਾਂਗਰਸ ਵੀ ਦੁਚਿੱਤੀ 'ਚ ਨਜ਼ਰ ਆਈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਰੀਬ ਛੇ ਮਹੀਨੇ ਤੋਂ ਆਪਣੇ ਅੰਮ੍ਰਿਤਸਰ ਸਥਿਤ ਘਰ ਤਕ ਹੀ ਸੀਮਤ ਹਨ। 

ਹੁਣ ਉਹ ਇਕ ਵਾਰ ਫਿਰ ਚਰਚਾ 'ਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਤੇ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਹੋ ਗਈ ਹੈ। ਹਾਲਾਂਕਿ, ਇਸ ਮੀਟਿੰਗ ਦੀ ਨਾ ਤਾਂ ਪਾਜਪਾ ਨੇ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ ਆਪਣਾ ਰੁਖ਼ ਸਪੱਸ਼ਟ ਕੀਤਾ ਹੈ। ਇਸ ਮੀਟਿੰਗ 'ਚ ਸੁਖਬੀਰ ਬਾਦਲ ਦੇ ਹੋਣ ਦੇ ਵੀ ਚਰਚੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਰਕਲ 'ਚ ਇਸ ਨੂੰ ਅਫਵਾਹ ਦੱਸਿਆ ਜਾ ਰਿਹਾ ਹੈ।

ਪਾਰਟੀ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ ਇਹ ਕੇਵਲ ਉਸੇ ਸੂਰਤ 'ਚ ਹੋ ਸਕਦਾ ਹੈ, ਜਦੋਂ ਭਾਜਪਾ ਇਹ ਤੈਅ ਕਰ ਲਵੇ ਕਿ ਉਹ ਅਕਾਲੀ ਦਲ ਨਾਲ ਹੁਣ ਹੋਰ ਅੱਗੇ ਨਹੀਂ ਚੱਲੇਗੀ। ਕਿਉਂਕਿ ਨਵਜੋਤ ਸਿੰਘ ਸਿੱਧੂ ਸਿਰਫ਼ 23 ਸੀਟਾਂ ਲਈ ਭਾਜਪਾ 'ਚ ਸ਼ਾਮਲ ਨਹੀਂ ਹੋਣਗੇ। ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਾਲੇ ਰੇੜਕਾ ਤਾਂ ਜੱਗ ਜ਼ਾਹਰ ਹੈ। ਭਾਜਪਾ ਛੱਡਣ ਦਾ ਕਾਰਨ ਵੀ ਇਹੋ ਰਿਹਾ ਹੈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.