Breaking News :

ਹਮਲੇ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ, ਕੈਪਟਨ ਸਰਕਾਰ ਨੇ ਬੁਲਾਈ ਬੈਠਕ

26 ਫਰਵਰੀ, ਸਿਮਰਨ ਕੌਰ- (NRI MEDIA) :


ਮੀਡਿਆ ਡੈਸਕ (ਸਿਮਰਨ ਕੌਰ) :  ਭਾਰਤੀ ਹਵਾਈ ਫ਼ੌਜ ਵੱਲੋਂ ਪੁਲਵਾਮਾ ਅਤਿਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ‘ਤੇ ਭਾਰਤ ਵਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਹਾਲਾਤ ਬਾਰੇ ਵਿਚਾਰ ਚਰਚਾ ਕਰਨ ਲਈ ਅਹਿਮ ਮੀਟਿੰਗ ਕੀਤੀ।


ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਜ਼ਮੀਨੀ ਪੱਧਰ ‘ਤੇ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।


ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਡੀਅਨ ਏਅਰਫੋਰਸ ਨੇ ਪਾਕਿਸਤਾਨ ਅਤੇ ਅਤਿਵਾਦੀ ਜਥੇਬੰਦੀਆਂ ਨੂੰ ਢੁਕਵਾਂ ਜਵਾਬ ਦਿੱਤਾ ਹੈ।



Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.