• Wednesday, September 18

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 04-03-2019 )

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 04-03-2019 )

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ 

ਅੱਜ ਦੀਆਂ ਟੌਪ 5 ਖ਼ਬਰਾਂ ( 04-03-2019 ) 


1.. ਸੰਸਾਰ ਭਰ ਵਿਚ ਸ਼ਿਵਰਾਤਰੀ ਦੀਆਂ ਰੌਣਕਾਂ -  ਦੇਸ਼ ਦੇ ਕਈ ਨੇਤਾਵਾਂ ਨੇ ਦਿੱਤੀ ਵਧਾਈ 


ਹਿੰਦੂ ਧਰਮ ਵਿੱਚ ਮਹਾਦੇਵ ਕਹੇ ਜਾਣ ਵਾਲੇ ਭਗਵਾਨ ਸ਼ਿਵ ਨੂੰ ਸਮਰਪਿਤ ਤਿਓਹਾਰ ਮਹਾਸ਼ਿਵਰਾਤਰੀ ਦੀਆਂ ਸੰਸਾਰ ਭਰ ਵਿੱਚ ਅੱਜ ਰੌਣਕਾਂ ਹਨ , ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੇ ਵਿਆਹ ਦੇ ਰੂਪ ਵਿੱਚ ਮਨਾਏ ਜਾਣ ਵਾਲੇ ਇਸ ਤਿਉਹਾਰ ਨੂੰ ਅੱਜ ਦੁਨੀਆਂ ਪਰ ਵਿੱਚ ਮਨਾਇਆ ਜਾ ਰਿਹਾ ਹੈ , ਇਸ ਮੌਕੇ ਤੇ ਸੰਸਾਰ ਭਰ ਦੇ ਲੋਕਾਂ ਨੂੰ ਭਾਰਤ ਦੇ ਕਈ ਨੇਤਾਵਾਂ ਨੇ ਵਧਾਈ ਦਿੱਤੀ ਹੈ , ਇਸਦੇ ਨਾਲ ਹੀ ਦੁਨੀਆ ਭਰ ਦੇ ਮੰਦਰਾਂ ਨੂੰ ਅੱਜ ਦੁਲਹਨ ਵਾਂਗ ਸਜਾਇਆ ਗਿਆ ਹੈ |2.. ਅਮਰੀਕਾ ਦੇ ਅਲਬਾਮਾ ਵਿਚ ਭਿਆਨਕ ਤੂਫ਼ਾਨ ਨੇ ਮਚਾਈ ਤਬਾਹੀ - 22 ਲੋਕਾਂ ਦੀ ਹੋਈ ਮੌਤ


ਅਮਰੀਕਾ ਦੇ ਅਲਬਾਮਾ ਵਿੱਚ ਇੱਕ ਭਿਆਨਕ ਤੂਫਾਨ ਆਇਆ ਹੈ ਜਿਸ ਤੋਂ ਬਾਅਦ 22 ਲੋਕਾਂ ਦੀ ਮੌਤ ਹੋ ਗਈ ਹੈ ਲੀ ਕਾਉਂਟੀ ਦੇ ਸੇਰੀਫ਼ ਜੈ ਜਾਂਸ ਨੇ ਇਨ੍ਹਾਂ ਲੋਕਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ , ਇਸ ਤੋਂ ਇਲਾਵਾ ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ , ਦੱਸਿਆ ਜਾ ਰਿਹਾ ਹੈ ਕਿ ਇਸ ਤੂਫਾਨ ਦੇ ਦੌਰਾਨ ਕਈ ਲੋਕਾਂ ਦੇ ਲਾਪਤਾ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ , ਇਸ ਤੂਫਾਨ ਤੋਂ ਬਾਅਦ ਇਲਾਕੇ ਦੇ ਕਈ ਹਜ਼ਾਰ ਲੋਕਾਂ ਦੇ ਘਰਾਂ ਦੀ ਬਿਜਲੀ ਵਿਵਸਥਾ ਠੱਪ ਹੋ ਚੁੱਕੀ ਹੈ |


3.. ਕੈਨੇਡਾ 'ਚ ਭ੍ਰਿਸ਼ਟਾਚਾਰ ਦੇ ਦੋਸ਼ ਝੱਲ ਰਹੀ ਸਾਬਕਾ ਮੰਤਰੀ ਰੇਆਬੋਲਡ ਫਿਰ ਚੋਣਾਂ ਲਈ ਤਿਆਰ - ਲਿਬਰਲ ਵਲੋਂ ਹੀ ਖੜੇ ਹੋਣਗੇ 


ਕੈਨੇਡਾ ਦੀ ਸਾਬਕਾ ਮੰਤਰੀ ਜੋਡੀ ਵਿਲਸਨ ਰੇਆਬੋਲਡ ਇਸ ਸਮੇਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਪਰ ਉਨ੍ਹਾਂ ਨੇ ਇੱਕ ਵਾਰ ਸਾਫ਼ ਕੀਤਾ ਹੈ ਕਿ ਉਹ ਇਸ ਵਾਰ ਵੀ ਚੋਣਾਂ ਲੜਨਗੇ ,ਇਸ ਸਮੇਂ ਉਹ ਐਸਸੀ ਲਵਲੀਨ ਮਾਮਲੇ 'ਚ ਇੱਕ ਕੰਪਨੀ ਨੂੰ ਸਜ਼ਾ ਤੋਂ ਬਚਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ , ਜੋਡੀ ਵਿਲਸਨ ਨੇ ਸਾਫ ਕੀਤਾ ਹੈ ਕਿ ਆਉਣ ਵਾਲੀਆਂ 2019 ਦੀਆਂ ਫੈਡਰਲ ਚੋਣਾਂ ਵਿਚ ਉਹ ਵੈਨਕੂਵਰ ਗ੍ਰੈਨਵਿਲ ਵਿੱਚੋਂ ਲਿਬਰਲ ਪਾਰਟੀ ਆਫ ਕੈਨੇਡਾ ਦੇ ਉਮੀਦਵਾਰ ਹੋਣਗੇ |


4.. ਅੰਮ੍ਰਿਤਸਰ ਰੇਲ ਹਾਦਸੇ ਵਾਲੀ ਜਗ੍ਹਾ ਫਿਰ ਹੋਇਆ ਸਿੱਧੂ ਦਾ ਭਾਸ਼ਣ - ਰੇਲ ਲਾਈਨ ਤੇ ਖੜੇ ਰਹੇ ਲੋਕ 


ਪਿਛਲੇ ਸਾਲ ਦੁਸਹਿਰੇ ਦੇ ਤਿਉਹਾਰ ਤੇ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਨੇੜੇ ਇੱਕ ਵੱਡਾ ਹਾਦਸਾ ਹੋਇਆ ਸੀ ,ਜਿਸ ਵਿਚ 60 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਸੀ ,ਇਸ ਦੇ ਬਾਵਜੂਦ ਪੰਜਾਬ ਦੇ ਪ੍ਰਸ਼ਾਸਨ ਨੇ ਇਸ ਨੂੰ ਕੋਈ ਸਬਕ ਨਹੀਂ ਲਿਆ 2018 ਵਿੱਚ ਵਾਪਰੇ ਵੱਡੇ ਹਾਦਸੇ ਤੋਂ ਬਾਅਦ 2019 ਵਿੱਚ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਦਾ ਪ੍ਰੋਗਰਾਮ ਇਸ ਰੇਲ ਫਾਟਕ ਦੇ ਨੇੜੇ ਹੋਇਆ , ਜਿੱਥੇ ਸੈਂਕੜੇ ਲੋਕਾਂ ਨੇ ਰੇਲ ਟਰੈਕ ਉੱਤੇ ਖੜ੍ਹੇ ਹੋ ਕੇ ਸਿੱਧੂ ਦੇ ਪ੍ਰੋਗਰਾਮ ਨੂੰ ਦੇਖਿਆ ਜਦ ਕਿ ਕਈ ਪੁਲਸਕਰਮੀ ਵੀ ਉੱਥੇ ਖੜ੍ਹੇ ਦਿਸੇ |


5.. ਅਮਿਤ ਸ਼ਾਹ ਨੇ ਰਾਜਨੀਤਕ ਮੰਚ ਤੋਂ ਕੀਤਾ ਐਲਾਨ - ਸਰਜੀਕਲ ਸਟਰਾਈਕ ਵਿਚ ਮਾਰੇ ਗਏ 250 ਤੋਂ ਜ਼ਿਆਦਾ ਅੱਤਵਾਦੀ 


ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਤੇ ਸਰਜੀਕਲ ਸਟਰਾਈਕ ਕੀਤੀ ਗਈ ਸੀ, ਜਿਸ ਉੱਤੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਇੱਕ ਵੱਡਾ ਦਾਅਵਾ ਪੇਸ਼ ਕੀਤਾ ਹੈ, ਅਮਿਤ ਸ਼ਾਹ ਨੇ ਇੱਕ ਰੈਲੀ ਦੇ ਦੌਰਾਨ ਕਿਹਾ ਕਿ ਪੁਲਵਾਮਾ ਹਮਲੇ ਦੇ 13ਵੇਂ ਦਿਨ ਭਾਰਤੀ ਹਵਾਈ ਸੈਨਾ ਨੇ ਹਮਲਾ ਕੀਤਾ ਜਿਸ ਵਿੱਚ ਜੈਸ਼ ਏ ਮੁਹੰਮਦ ਦੇ ਢਾਈ ਸੌ ਤੋਂ ਜ਼ਿਆਦਾ ਅੱਤਵਾਦੀ ਮਾਰੇ ਗਏ ਹਨ ,ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਨੇ ਬਗੈਰ ਕੋਈ ਨੁਕਸਾਨ ਚੁੱਕੇ ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ , ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਉਹ ਵਿਰੋਧੀ ਧਿਰ ਦੇ ਨਿਸ਼ਾਨੇ ਤੇ ਆ ਗਏ ਹਨ |ਹੋਰਨਾਂ ਤੇਜ਼ ਖਬਰਾਂ ਲਈ ਜੁੜੇ ਰਹੇ ਕੈਨੇਡੀਅਨ ਮੀਡੀਆ - ਯੂਨਾਈਟਿਡ ਐਨ ਆਰ ਆਈ ਪੋਸਟ ਦੇ ਨਾਲ |Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.