• Sunday, September 15

Breaking News :

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਔਰਤਾਂ ਨੂੰ ਸਵੈ-ਨਿਰਭਰ ਹੋਣ ਦਾ ਸੱਦਾ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਔਰਤਾਂ ਨੂੰ ਸਵੈ-ਨਿਰਭਰ ਹੋਣ ਦਾ ਸੱਦਾ

8 ਮਾਰਚ, ਇੰਦਰਜੀਤ ਸਿੰਘ ਚਾਹਲ - (NRI MEDIA) : 

ਮੀਡਿਆ ਡੈਸਕ, ਕਪੂਰਥਲਾ, (ਇੰਦਰਜੀਤ ਸਿੰਘ ਚਾਹਲ) : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਅੱਜ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਇੰਜ. ਡੀ.ਪੀ.ਐਸ ਖਰਬੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 251 ਔਰਤਾਂ ਨੂੰ ਵਿਸ਼ੇਸ਼ ਕਿੱਟਾਂ ਦੀ ਵੰਡ ਕੀਤੀ ਗਈ। ਇਸ ਤੋਂ ਇਲਾਵਾ ਸਰਬੋਤਮ ਆਂਗਨਵਾੜੀ ਵਰਕਰਾਂ ਦਾ ਸਨਮਾਨ ਕੀਤਾ ਗਿਆ।


ਇਸੇ ਤਰਾਂ ਔਰਤ ਦੇ ਦਰਦ ਨੂੰ ਬਿਆਨ ਕਰਦੇ 'ਸਾਂਝ ਕਲਾ ਮੰਚ' ਵੱਲੋਂ ਤਿਆਰ ਕੀਤੇ ਗਏ ਨਾਟਕ 'ਕੁੱਖੋਂ ਵਿਹੂਣੀ ਧਰਤ' ਦਾ ਸਫ਼ਲ ਮੰਚਨ ਕੀਤਾ ਗਿਆ ਅਤੇ ਧੀਆਂ ਦੀ ਲੋਹੜੀ ਬਾਲੀ ਗਈ। ਇਸ ਮੌਕੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਰਦਿਆਂ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਕਿਹਾ ਕਿ ਕੁੜੀਆਂ ਨੂੰ ਹਰੇਕ ਪੱਧਰ 'ਤੇ ਮੁੰਡਿਆਂ ਦੇ ਬਰਾਬਰ ਸਨਮਾਨ, ਅੱਗੇ ਵਧਣ ਦੇ ਮੌਕੇ ਅਤੇ ਹੱਕ ਮਿਲਣੇ ਚਾਹੀਦੇ ਹਨ। ਉਨਾਂ ਔਰਤਾਂ ਨੂੰ ਸਵੈ-ਨਿਰਭਰ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਕਿਸੇ ਅੱਗੇ ਹੱਥ ਅੱਡਣ ਦੀ ਥਾਂ ਆਪਣੇ ਪੈਰਾਂ 'ਤੇ ਖੜੀਆਂ ਹੋਣ।


ਉਨਾਂ ਕਿਹਾ ਕਿ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਬਹੁਤ ਸਾਰੀਆਂ ਸਬਸਿਡੀ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨਾਂ ਦਾ ਲਾਭ ਲੈ ਕੇ ਔਰਤਾਂ ਆਪਣੇ ਕੰਮ-ਧੰਦੇ ਸ਼ੁਰੂ ਕਰ ਸਕਦੀਆਂ ਹਨ। ਉਨਾਂ ਆਂਗਨਵਾੜੀ ਵਰਕਰਾਂ ਨੂੰ ਕਿਹਾ  ਕਿ ਉਹ ਆਪਣੇ ਕਿੱਤੇ ਸ਼ੁਰੂ ਕਰਨ ਦੀਆਂ ਚਾਹਵਾਨ ਔਰਤਾਂ ਦੀ ਸ਼ਨਾਖਤ ਕਰਕੇ ਉਨਾਂ ਦੀਆਂ ਸੂਚੀਆਂ ਜ਼ਿਲਾ ਪ੍ਰਸ਼ਾਸਨ ਨੂੰ ਦੇਣ। ਉਨਾਂ ਕਿਹਾ ਕਿ ਕਪੂਰਥਲਾ ਜ਼ਿਲੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਥੇ ਲਿੰਗ ਅਨੁਪਾਤ ਵਿਚ ਬੇਹੱਦ ਸੁਧਾਰ ਹੋਇਆ ਹੈ।


ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਹ ਗਿਣਤੀ ਬਰਾਬਰੀ 'ਤੇ ਆ ਜਾਵੇ। ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜ਼ਿਲੇ ਵਿਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਕਾਰਜਾਂ 'ਤੇ ਚਾਨਣਾ ਪਾਇਆ। ਉਨਾਂ ਔਰਤਾਂ ਨੂੰ ਸਮਾਜ ਵਿਚ ਫੈਲੀ ਭਰੂਣ ਹੱਤਿਆ ਅਤੇ ਦਾਜ ਦੀ ਬੁਰਾਈ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਜੁਵੇਨਾਈਲ ਜਸਟਿਸ ਬੋਰਡ ਦੇ ਜੱਜ ਮੈਡਮ ਹਰਪ੍ਰੀਤ ਕੌਰ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਬਲਬੀਰ ਰਾਣੀ ਸੋਢੀ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਮੀਤ ਕੌਰ ਦੁੱਗਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਸੀੇ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਸ੍ਰੀਮਤੀ ਸੁਸ਼ੀਲ ਲਤਾ, ਸ੍ਰੀਮਤੀ ਨਤਾਸ਼ਾ ਸਾਗਰ ਤੇ ਬਲਵਿੰਦਰ ਜੀਤ ਸਿੰਘ, ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀਮਤੀ ਸੁਨੀਤਾ ਸਿੰਘ, ਸ੍ਰੀ ਕਰਨ ਜਗੋਤਾ, ਸ੍ਰੀ ਸ਼ਮੀ ਅਲਫਾਜ਼,ਸ੍ਰੀ ਗਗਨਦੀਪ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ, ਆਂਗਣਵਾੜੀ ਵਰਕਰ ਅਤੇ ਹੋਰ ਹਾਜ਼ਰ ਸਨ।Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.