• Thursday, August 22

Breaking News :

ਭਾਰਤੀ ਪਾਇਲਟ ਨੂੰ ਕੱਲ ਭਾਰਤ ਹਵਾਲੇ ਕਰੇਗਾ ਪਾਕਿਸਤਾਨ - ਇਮਰਾਨ ਖਾਨ

ਇਸਲਾਮਾਬਾਦ ,28 ਫਰਵਰੀ ( NRI MEDIA )

ਪਾਕਿਸਤਾਨ ਦੇ ਪ੍ਰਧਾਨਮੰਤਰੀ, ਇਮਰਾਨ ਖਾਨ ਨੇ ਅੱਜ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਿਤ ਕੀਤਾ , ਇਸ ਦੌਰਾਨ, ਉਨ੍ਹਾਂ ਨੇ ਕਿਹਾ ਕਿ ਅਸੀਂ ਕੋਈ ਹੋਰ ਲੜਾਈ ਨਹੀਂ ਚਾਹੁੰਦੇ, ਅਤੇ ਇਸ ਲਈ, ਮੈਂ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਨਹੀਂ ਹੋ ਸਕੀ , ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸੰਸਦ ਵਿਚ ਐਲਾਨ ਕੀਤਾ ਹੈ ਕਿ ਉਹ ਸ਼ਾਂਤੀ ਚਾਹੁੰਦੇ ਹਨ ਅਤੇ ਉਹ ਕੱਲ੍ਹ ਭਾਰਤੀ ਪਾਇਲਟ ਨੂੰ ਭਾਰਤ ਹਵਾਲੇ ਕਰ ਦੇਣਗੇ |


ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਅਜੇ ਵੀ ਬਰਕਰਾਰ ਹੈ , ਭਾਰਤ ਨੇ ਜੈਸ਼-ਏ-ਮੁਹੰਮਦ 'ਤੇ ਪਾਕਿਸਤਾਨ ਨੂੰ ਇਕ ਦਸਤਾਵੇਜ਼ ਸੌਂਪਿਆ ਸੀ ਅਤੇ ਜਿੰਨੀ ਜਲਦੀ ਸੰਭਵ ਹੋ ਸਕੇ ਆਪਣੇ ਪਾਇਲਟ ਨੂੰ ਵਾਪਸ ਕਰਨ ਲਈ ਕਿਹਾ ਸੀ , ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਕਿਹਾ ਸੀ ਕਿ ਭਾਰਤ-ਪਾਕ ਦਾ ਮੁੱਦਾ ਜਲਦੀ ਹੀ ਹੱਲ ਕੀਤਾ ਜਾਵੇਗਾ ਹਾਲਾਂਕਿ, ਇਸ ਬਾਰੇ ਭਾਰਤ-ਪਾਕਿ ਵੱਲੋਂ ਕੋਈ ਸਰਕਾਰੀ ਬਿਆਨ ਨਹੀਂ ਆਇਆ ਹੈ |

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਅੱਤਵਾਦ ਦੇ ਖਿਲਾਫ ਭਾਰਤ ਦੀ ਜੰਗ ਦੇ ਵਿੱਚ ਅਮਰੀਕਾ , ਯੂਕੇ ਅਤੇ ਫਰਾਂਸ ਵੀ ਸ਼ਾਮਲ ਹੋ ਗਏ ਹਨ , ਨਿਊਜ਼ ਏਜੰਸੀ ਰਾਇਟਰਸ ਦੇ ਮੁਤਾਬਕ ਅਮਰੀਕਾ , ਯੂਕੇ ਅਤੇ ਫਰਾਂਸ ਨੇ ਬੁੱਧਵਾਰ ਨੂੰ ਪ੍ਰਸਤਾਵ ਦਿੱਤਾ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਜੈਸ਼ ਏ ਮੁਹੰਮਦ ਦੇ ਪ੍ਰਮੁੱਖ ਮਸੂਦ ਅਜ਼ਹਰ ਨੂੰ ਦੁਨੀਆ ਭਰ ਵਿੱਚ ਬਲੈਕਲਿਸਟ ਕਰ ਦੇਵੇ , ਭਾਰਤ ਲੰਮੇ ਸਮੇਂ ਤੋਂ ਮਸੂਦ ਅਜ਼ਹਰ ਨੂੰ ਬਲੈਕਲਿਸਟ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਚੀਨ ਇਸ ਵਿੱਚ ਅੜਿੱਕਾ ਲਾ ਸਕਦਾ ਹੈ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.