• Thursday, November 21

Breaking News :

ਇਮਰਾਨ ਖਾਨ ਦੀ ਗੱਲ ਪਾਕਿਸਤਾਨੀ ਫੌਜ ਨੇ ਕੱਟੀ - ਪਾਸਪੋਰਟ ਦੀ ਸ਼ਰਤ ਕੀਤੀ ਲਾਗੂ

ਇਮਰਾਨ ਖਾਨ ਦੀ ਗੱਲ ਪਾਕਿਸਤਾਨੀ ਫੌਜ ਨੇ ਕੱਟੀ - ਪਾਸਪੋਰਟ ਦੀ ਸ਼ਰਤ ਕੀਤੀ ਲਾਗੂ

ਇਸਲਾਮਾਬਾਦ , 07 ਨਵੰਬਰ ( NRI MEDIA )

ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨੀ ਸੈਨਾ ਨੇ ਝੂਠਾ ਸਾਬਤ ਕੀਤਾ ਹੈ , ਫੌਜ ਨੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਲਾਜ਼ਮੀ ਕਰ ਦਿੱਤੇ ਹਨ, ਪਾਕਿ ਸੈਨਾ ਦੇ ਬੁਲਾਰੇ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ ਕਿ ਕਰਤਾਰਪੁਰ ਲਾਂਘੇ ‘ਤੇ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਪਾਸਪੋਰਟ ਲਾਜ਼ਮੀ ਹੋਣਗੇ।


ਇਸ ਤੋਂ ਪਹਿਲਾਂ, ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 1 ਨਵੰਬਰ ਨੂੰ ਆਪਣੇ ਟਵੀਟ ਵਿੱਚ ਕਿਹਾ ਸੀ ਕਿ ਕਰਤਾਰਪੁਰ ਆਉਣ ਵਾਲੇ ਭਾਰਤੀਆਂ ਨੂੰ ਪਾਸਪੋਰਟ ਦੀ ਜਰੂਰਤ ਨਹੀਂ ਹੈ, ਉਨ੍ਹਾਂ ਕੋਲ ਜਾਇਜ਼ ਦਸਤਾਵੇਜ਼ ਹੋਣੇ ਚਾਹੀਦੇ ਹਨ। ਇਸਦੇ ਨਾਲ ਇਮਰਾਨ ਖਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ 10 ਦਿਨ ਪਹਿਲਾਂ ਰਜਿਸਟਰ ਕਰਨ ਦੀ ਜ਼ਿੰਮੇਵਾਰੀ ਤੋਂ ਛੋਟ ਦਿੱਤੀ ਗਈ ਹੈ , ਇਮਰਾਨ ਦੇ ਪਾਸਪੋਰਟ ਮੁਆਫੀ ਨੂੰ ਉਨ੍ਹਾਂ ਦੀ ਫੌਜ ਨੇ ਨਕਾਰ ਦਿੱਤਾ ਹੈ |

ਭਾਰਤ ਨੇ ਪਾਕਿਸਤਾਨ ਨੂੰ ਆਪਣਾ ਪੱਖ ਸਾਫ ਕਰਨ ਲਈ ਕਿਹਾ

ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਲੋੜ ਪਵੇਗੀ ਹਾਲਾਂਕਿ, ਭਾਰਤੀ ਸੁਰੱਖਿਆ ਏਜੰਸੀਆਂ ਸੁਚੇਤ ਹਨ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪਾਸਪੋਰਟ ਆਪਣੇ ਨਾਲ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ ਸਨ |


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.