ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਕੋਰੋਨਾ ਵਾਇਰਸ

ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਕੋਰੋਨਾ ਵਾਇਰਸ

ਨਵੀਂ ਦਿੱਲੀ (Nri Media) : ਕੋਰੋਨਾ ਵਾਇਰਸ ਨੇ ਪੁਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਮਹਾਂਮਾਰੀ ਨਾਲ ਦੁਨੀਆ ਭਰ ਵਿੱਚ ਹੁਣ ਤੱਕ 1 ਲੱਖ 35 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ ਅਤੇ ਖ਼ਬਰਾਂ ਮੁਤਾਬਕ ਹੁਣ ਤੱਕ ਇਸ ਨਾਲ 5 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ ਵੀ ਇਹ ਮਹਾਂਮਾਰੀ ਆਪਣੇ ਪੈਰ ਪਸਾਰ ਰਹੀ ਹੈ ਤੇ ਹੁਣ ਤੱਕ 82 ਲੋਕਾਂ ਦੀ ਪੁਸ਼ਟੀ ਹੋ ਚੁੱਕੀ ਹੈ। 

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਦਿੱਲੀ ਵਿੱਚ ਇੱਕ 68 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਕਾਰਨ ਮੌਤ ਦਾ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ। ਕੋਰੋਨਾ ਨੂੰ ਵੇਖਦਿਆਂ ਪੰਜਾਬ ਅਤੇ ਦਿੱਲੀ ਸਣੇ ਕਈ ਹੋਰ ਸੂਬਿਆਂ ਵਿੱਚ ਸਕੂਲ, ਕਾਲਜ ਤੇ ਸਿਨੇਮਾ ਘਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.