Breaking News :

ਮੁਸ਼ਕਲ ਵਿੱਚ ਸੁਖਬੀਰ ਬਾਦਲ – ਸਪੀਕਰ ਨੂੰ ਗੁੰਡਾ ਕਹਿਣ ਤੇ ਨੋਟਿਸ ਜਾਰੀ

ਚੰਡੀਗੜ੍ਹ , 23 ਜਨਵਰੀ ( NRI MEDIA )

ਅਕਾਲੀ ਦਲ ਵਿੱਚ ਪਹਿਲਾ ਤੋਂ ਹੀ ਚੱਲ ਰਹੀ ਖਿੱਚੋਤਾਣ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਕ ਨਵੀਂ ਮੁਸੀਬਤ ਵਿੱਚ ਫਸ ਗਏ ਹਨ , ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਗੁੰਡਾ ਕਹਿਣ ਅਤੇ ਮੁੱਖ ਮੰਤਰੀ ਤੇ ਗਰਮ ਖਿਆਲੀ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਇਕ ਅਵਮਾਨਨਾ ਨੋਟਿਸ ਜਾਰੀ ਕੀਤਾ ਗਿਆ ਹੈ , 6 ਫਰਵਰੀ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨਾ ਪਵੇਗਾ |


ਕਮੇਟੀ ਜੇ ਸੁਖਬੀਰ ਦੇ ਜਵਾਬ ਨਾਲ ਸੰਤੁਸ਼ਟ ਨਹੀ ਹੁੰਦੀ ਤਾਂ ਸੁਖਬੀਰ ਬਾਦਲ ਦੀਆ ਸਮੱਸਿਆਵਾਂ ਆਉਣ ਵਾਲੇ ਦਿਨਾਂ ਵਿੱਚ ਵੱਧ ਸਕਦੀਆਂ ਹਨ , ਕਮੇਟੀ ਨੇ ਉਨ੍ਹਾਂ ਨੂੰ ਉਸ ਵੇਲੇ ਪੇਸ਼ ਹੋਣ ਲਈ ਕਿਹਾ ਹੈ ਜਦੋਂ ਸੂਬੇ ਵਿਚ ਲੋਕ ਸਭਾ ਚੋਣ ਨੂੰ ਲੈ ਕੇ ਸਿਆਸੀ ਗਹਿਮਾਗਹਿਮੀ ਵੱਧ ਰਹੀ ਹੈ , ਮੰਗਲਵਾਰ ਨੂੰ ਵਿਧਾਨ ਸਭਾ ਵਿਚ ਸਪੈਸ਼ਲ ਕਮੇਟੀ ਦੀ ਮੀਟਿੰਗ ‘ਚ ਸਰਬਸੰਮਤੀ ਨਾਲ ਨੋਟਿਸ ਭੇਜਣ ਦਾ ਫੈਸਲਾ ਕੀਤਾ ਗਿਆ ਹੈ |

ਕਮੇਟੀ ਦੇ ਚੇਅਰਮੈਨ ਕੁਸ਼ਲਦੀਪ ਢਿਲੋ ਦੀ ਗੈਰਹਾਜ਼ਰੀ ਵਿੱਚ ਤਰਸੇਮ ਡੀ.ਸੀ. ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ,12 ਮੈਂਬਰਾਂ ਵਾਲੀ ਇਸ ਕਮੇਟੀ ਵਿੱਚ ਅਕਾਲੀ ਵਿਧਾਇਕ ਪਵਨ ਟੀਨੂੰ , ਅਵਤਾਰ ਹੈਨਰੀ ਜੂਨੀਅਰ ਅਤੇ ਪ੍ਰਗਟ ਸਿੰਘ ਵੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਸਨ , ਇਸ ਮਾਮਲੇ ‘ਤੇ ਕਮੇਟੀ ਦੀ ਅਗਲੀ ਮੀਟਿੰਗ ਬਹੁਤ ਹੀ ਮਹੱਤਵਪੂਰਨ ਹੋ ਸਕਦੀ ਹੈ |

ਜੂਨ 2017 ‘ਚ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਸਪੀਕਰ ਨੂੰ’ ਗੁੰਡਾ ਕੇਪੀ ‘ ਕਹਿ ਕੇ ਸੰਬੋਧਨ ਕੀਤਾ ਸੀ, ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮੋਹਿੰਦਰਾ ਨੇ ਅਸੈਂਬਲੀ ਵਿੱਚ ਵਿਸ਼ੇਸ਼ ਅਧਿਕਾਰਾਂ ਤਹਿਤ ਕਾਰਵਾਈ ਕਰਨ ਦਾ ਪ੍ਰਸਤਾਵ ਦਿੱਤਾ ਸੀ , ਅਗਸਤ 2018 ਦੇ ਵਿਧਾਨ ਸਭਾ ਸੈਸ਼ਨ ਦੌਰਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬਲਜੀਤ ਸਿੰਘ ਦਾਦੂਵਾਲ ਨਾਲ ਗੁਪਤ ਮੀਟਿੰਗ ਕਰਨ ਦਾ ਦੋਸ਼ ਲਾਇਆ ਸੀ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.