Breaking News :

ਪੰਜਾਬੀ ਏਕਤਾ ਪਾਰਟੀ ਵੱਲੋਂ ਬਠਿੰਡਾ ਤੋਂ ਖਹਿਰਾ ਚੋਣ ਲੜਨ ਦੇ ਚਾਹਵਾਨ

ਬਠਿੰਡਾ/ਚੰਡੀਗੜ੍ਹ , 09 ਫਰਵਰੀ , ਇੰਦਰਜੀਤ ਸਿੰਘ ਚਾਹਲ ( NRI MEDIA )


ਪੰਜਾਬੀ ਏਕਤਾ ਪਾਰਟੀ ਦੇ ਪ੍ਧਾਨ ਸੁਖਪਾਲ ਸਿੰਘ ਖਹਿਰਾ ਨੇ ਬਰਗਾੜੀ ਮੋਰਚਾ ਜਲਦਬਾਜੀ ਵਿਚ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਰਚਾ ਚੁੱਕਣ ਲਈ ਸਿੱਖ ਸੰਗਤ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਬਿਨ੍ਹਾਂ ਮੰਗਾਂ ਪੂਰੀਆਂ ਹੋਏ ਸਿਰਫ਼ ਭਰੋਸੇ ਨਾਲ ਹੀ ਮੋਰਚਾ ਖ਼ਤਮ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਬਰਗਾੜੀ ਮੋਰਚੇ ਵਿਚ ਸਿਆਸਤ ਕਰਨ ਲਈ ਨਹੀਂ ਸਗੋਂ ਇਨਸਾਫ਼ ਲਈ ਸ਼ਾਮਲ ਹੁੰਦੇ ਰਹੇ ਹਨ। ਜਦੋਂ ਬਰਗਾੜੀ ਮੋਰਚੇ ਵੱਲੋਂ ਬਠਿੰਡਾ ਤੋਂ ਉਮੀਦਵਾਰ ਦਾ ਐਲਾਨ ਕੀਤੇ ਜਾਣ ਬਾਰੇ ਸਵਾਲ ਕੀਤਾ ਤਾਂ ਖਹਿਰਾ ਨੇ ਕਿਹਾ ਕਿ ਬਰਗਾੜੀ ਮੋਰਚੇ ਦੇ ਪ੍ਬੰਧਕ ਮੋਰਚੇ ਨੂੰ ਆਧਾਰ ਬਣਾ ਕੇ ਰਾਜਨੀਤੀ ਕਰਨਾ ਚਾਹੁੰਦੇ ਪਰ ਉਹ ਉਨ੍ਹਾਂ ਦੇ ਜਮਹੂਰੀ ਗਠਜੋੜ ਦਾ ਹਿੱਸਾ ਨਹੀਂ ।


ਉਨ੍ਹਾਂ ਕਿਹਾ ਕਿ ਰਾਜਪੁਰਾ ਤੋਂ ਚੰਡੀਗੜ੍ਹ ਤਕ ਰੇਲਵੇ ਲਾਈਨ ਬਣਾਉਣ ਲਈ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ ਪਰ ਪੰਜਾਬ ਸਰਕਾਰ ਇਸ 'ਚ ਆਪਣਾ ਬਣਦਾ ਹਿੱਸਾ 72 ਕਰੋੜ ਰੁਪਏ ਨਹੀਂ ਦੇ ਰਹੀ, ਜਿਸ ਕਾਰਨ ਇਹ ਪ੍ਰੋਜੈਕਟ ਅੱਧ ਵਿਚਕਾਰ ਲਟਕ ਰਿਹਾ ਹੈ। ਪਟਿਆਲਾ ਦੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਬੜੀ ਮਿਹਨਤ ਨਾਲ ਉਕਤ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰ ਕਰਵਾਇਆ ਪਰ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ, ਸਿੱਟੇ ਵਜੋਂ ਉਕਤ ਪ੍ਰੋਜੈਕਟ ਅੱਧ ਵਿਚਕਾਰ ਲਟਕ ਰਿਹਾ ਹੈ। ਆਪਣੇ ਹਿੱਸੇ ਦੀ ਗ੍ਰਾਂਟ ਜਾਰੀ ਨਾ ਕਰਨ ਕਰਕੇ ਬਠਿੰਡਾ ਸਮੇਤ ਹੋਰਨਾਂ ਜ਼ਿਲਿ੍ਹਆਂ ਦੇ ਲੋਕਾਂ ਨੂੰ ਰੇਲਵੇ ਦੀ ਸਹੂਲਤ ਨਹੀਂ ਮਿਲ ਰਹੀ। ਉਕਤ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਬਠਿੰਡਾ ਸਮੇਤ ਹੋਰਨਾਂ ਜ਼ਿਲ੍ਹੇ ਰੇਲ ਰਾਹੀ ਰਾਜਧਾਨੀ ਨਾਲ ਜੁੜ ਜਾਣੇ ਸਨ ਪਰ ਮੁੱਖ ਮੰਤਰੀ ਬਾਦਲ ਪਰਿਵਾਰ ਦੀਆਂ ਬੱਸਾਂ ਨੂੰ ਘਾਟਾ ਨਹੀਂ ਪੈਣ ਦੇਣਾ ਚਾਹੁੰਦੇ।


ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਵਿੱਢ ਦਿੱਤੀ ਹੈ। ਖਹਿਰਾ ਨੇ ਪਿਛਲੇ ਦੋ ਦਿਨਾਂ ਤੋਂ ਬਠਿੰਡਾ ਵਿਚ ਡੇਰੇ ਲਾਏ ਹੋਏ ਹਨ। ਉਨ੍ਹਾਂ ਵੱਲੋਂ ਲੋਕ ਸਭਾ ਖੇਤਰ ਵਿਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਮੌੜ ਤੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਅੰਦਰ ਮੀਟਿੰਗਾਂ ਕਰਕੇ ਵਰਕਰਾਂ ਤੇ ਆਗੂਆਂ ਦੀ ਨਬਜ਼ ਟਟੋਲੀ ਹੈ ਜਦਕਿ ਅੱਜ ਬਠਿੰਡਾ ਦਿਹਾਤੀ ਤੇ ਭੁੱਚੋ ਹਲਕੇ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਹਨ। ਇਸ ਤੋਂ ਬਾਅਦ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਲੰਬੀ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਅੰਦਰ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਅੰਦਰ ਵਰਕਰ ਮੀਟਿੰਗ ਕਰਨ ਜਾ ਰਹੇ ਹਨ।ਧਿਆਨ ਸਿੰਘ ਮੰਡ ਨੇ ਬਠਿੰਡਾ ਤੋਂ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ਜਿਸ ਦਾ ਨੁਕਸਾਨ ਖਹਿਰਾ ਦੀ ਪਾਰਟੀ ਨੂੰ ਜ਼ਿਆਦਾ ਹੋਣ ਦੀ ਸੰਭਾਵਨਾ ਹੈ। 


ਬਰਗਾੜੀ ਮੋਰਚੇ ਦੀ ਟੇਕ ਅਕਾਲੀ ਤੇ ਕਾਂਗਰਸ ਵਿਰੋਧੀ ਵੋਟ ’ਤੇ ਟਿਕੀ ਹੋਈ ਹੈ। ਜੇਕਰ ਬਰਗਾੜੀ ਮੋਰਚਾ ਜਮਹੂਰੀ ਗੱਠਜੋੜ ਵਿਚ ਸ਼ਾਮਲ ਨਹੀਂ ਹੁੰਦਾ ਤਾਂ ਇਸਦਾ ਸਿੱਧਾ ਲਾਭ ਅਕਾਲੀ ਦਲ ਨੂੰ ਜਾਵੇਗਾ।ਜਮਹੂਰੀ ਗਠਜੋੜ ਵਿਚ ਸ਼ਾਮਲ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਪੰਜਾਬੀ ਏਕਤਾ ਪਾਰਟੀ ਦੇ ਹਿੱਸੇ ਬਠਿੰਡਾ ਤੇ ਫਰੀਦਕੋਟ ਦੀਆਂ ਲੋਕ ਸਭਾ ਸੀਟਾਂ ਆਈਆਂ ਹਨ। ਬਠਿੰਡਾ ਤੋਂ ਖੁਦ ਖਹਿਰਾ ਚੋਣ ਲੜਨ ਦੇ ਚਾਹਵਾਨ ਹਨ ਜਦਕਿ ਫਰੀਦਕੋਟ ਲੋਕ ਸਭਾ ਹਲਕੇ ਤੋਂ ਵਿਧਾਇਕ ਪਦ ਤੋਂ ਅਸਤੀਫ਼ਾ ਦੇਣ ਵਾਲੇ ਮਾਸਟਰ ਬਲਦੇਵ ਸਿੰਘ ਨੂੰ ਉਮੀਦਵਾਰ ਬਣਾਉਣਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ। 


ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਸੀ ਕਿ ਜਮਹੂਰੀ ਗੱਠਜੋੜ ਦਾ 50 ਫ਼ੀਸਦੀ ਸੀਟਾਂ ’ਤੇ ਸਮਝੌਤਾ ਹੋ ਚੁੱਕਾ ਹੈ ਅਤੇ ਉਨ੍ਹਾਂ ਦੀ ਪਾਰਟੀ ਦੇ ਹਿੱਸੇ ਬਠਿੰਡਾ ਤੇ ਫਰੀਦਕੋਟ ਸੀਟਾਂ ਆਈਆਂ ਹਨ। ਖਹਿਰਾ ਨੇ ਕਿਹਾ ਕਿ ਉਹ ਐਮਪੀ ਬਣਨ ਦੇ ਚਾਹਵਾਨ ਨਹੀਂ ਹਨ ਪਰ ਮਨ ਜ਼ਰੂਰ ਕਰਦਾ ਹੈ ਕਿ ਉਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਚੋਣ ਲੜੇ ਪਰ ਪਤਾ ਲੱਗਾ ਹੈ ਕਿ ਹਰਸਿਮਰਤ ਬਾਦਲ ਬਠਿੰਡਾ ਲੋਕ ਸਭਾ ਹਲਕੇ ਤੋਂ ਭੱਜ ਕੇ ਫਿਰੋਜ਼ਪੁਰ ਜਾ ਰਹੀ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.