• Friday, December 13

ਕਲਾਕਾਰ ਫਿਲਮਾਂ ਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ - ਮੰਤਰੀ ਚਰਨਜੀਤ ਸਿੰਘ ਚੰਨੀ

ਕਲਾਕਾਰ ਫਿਲਮਾਂ ਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ - ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ : ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ। ਪੰਜਾਬ ਸਰਕਾਰ ਇਸ ਨੂੰ ਠੱਲ੍ਹ ਪਾਉਣ ਲਈ ਜਲਦ ਹੀ ਸਖ਼ਤ ਕਾਨੂੰਨ ਵੀ ਲਿਆ ਰਹੀ ਹੈ। ਅੱਜ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਵਿਸ਼ੇਸ਼ ਤੌਰ 'ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਾਲ ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਮੁਲਾਕਾਤ ਕਰਨ ਪਹੁੰਚੇ, ਜਿਨ੍ਹਾਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।

ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚੰਨੀ ਨੇ ਇਸ ਮੌਕੇ ਨਸ਼ਿਆਂ ਦੀ ਦਲਦਲ 'ਚ ਧਸੀ ਪੰਜਾਬ ਦੀ ਨੌਜਵਾਨ ਪੀੜ੍ਹੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਪੰਜਾਬੀ ਕਲਾਕਾਰਾਂ ਨੇ ਫਿਲਮਾਂ ਅਤੇ ਗੀਤਾਂ ਰਾਹੀਂ ਬਹੁਤ ਉਤਸ਼ਾਹਿਤ ਕੀਤਾ ਹੈ। ਵੱਡਾ ਕਾਰਨ ਇਹ ਹੈ ਕਿ ਨੌਜਵਾਨ ਪੀੜ੍ਹੀ ਜੋ ਇਨ੍ਹਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ, ਇਨ੍ਹਾਂ ਦੇ ਗੀਤ ਅਤੇ ਫਿਲਮਾਂ ਦੇਖ ਕੇ ਨਸ਼ਿਆਂ ਵੱਲ ਬਹੁਤ ਜਲਦ ਆਕਰਸ਼ਿਤ ਹੋ ਜਾਂਦੇ ਹਨ। ਇਸ ਲਈ ਇਹ ਹੋਰ ਵੀ ਜ਼ਰੂਰੀ ਹੈ ਕਿ ਪੰਜਾਬੀ ਕਲਾਕਾਰ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਕੰਮਾਂ ਵੱਲ ਉਤਸ਼ਾਹਿਤ ਨਾ ਕਰਨ।


ਚੰਨੀ ਨੇ ਕਿਹਾ ਕਿ ਪੰਜਾਬੀ ਕਲਾਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀ ਸਭਿਆਚਾਰ ਦੀ ਅਸਲ ਤਸਵੀਰ ਦੁਨੀਆ ਭਰ ਦੇ ਲੋਕਾਂ ਅੱਗੇ ਪੇਸ਼ ਕਰਨ, ਜਿਸ ਨਾਲ ਪੰਜਾਬ ਦਾ ਨਾਂ ਹੋਰ ਉਭਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨਗੇ ਤਾਂ ਸੈਰ ਸਪਾਟਾ ਵੀ ਉਤਸ਼ਾਹਿਤ ਹੋਵੇਗਾ। ਪੰਮੀ ਬਾਈ ਨੇ ਕਿਹਾ ਕਿ ਪੰਜਾਬੀ ਗਾਇਕੀ ਰਾਹੀਂ ਫੈਲਾਏ ਜਾ ਰਹੇ ਸੱਭਿਆਚਾਰ ਨੂੰ ਦੂਰ ਕਰਨ ਲਈ ਸਖ਼ਤ ਕਦਮ ਉਠਾਏ ਜਾਣ ਦੀ ਲੋੜ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਸਖਤ ਕਦਮ ਉਠਾਉਂਦੀ ਹੈ ਤਾਂ ਉਸ ਦੀ ਉਹ ਪੂਰਨ ਹਮਾਇਤ ਕਰਦੇ ਹਨ। ਪੰਮੀ ਬਾਈ ਨੇ ਪੰਜਾਬੀ ਸੱਭਿਆਚਾਰ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਕਲਾਕਾਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.