• Thursday, August 22

Breaking News :

ਕੋਟਕਪੂਰਾ ਗੋਲੀਕਾਂਡ ਵਿੱਚ ਆਈਜੀ ਉਮਰਾਨੰਗਲ ਨੂੰ ਮਿਲੀ ਜ਼ਮਾਨਤ , ਅਦਾਲਤ ਨੇ ਐੱਸਆਈਟੀ ਤੇ ਚੁੱਕੇ ਸਵਾਲ

ਫਰੀਦਕੋਟ , 12 ਮਾਰਚ ( NRI MEDIA )

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਪਿਛਲੀ ਦਿਨੀਂ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਜ਼ਿਲ੍ਹਾ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ ਹੈ ਇਸ ਦੌਰਾਨ ਅਦਾਲਤ ਵਿੱਚ ਐੱਸਆਈਟੀ ਨੇ ਇਹ ਤੱਥ ਦਿੱਤੇ ਸਨ ਕਿ ਆਈ ਜੀ ਉਮਰਾਨੰਗਲ ਬਿਨਾਂ ਕਿਸੇ ਅਧਿਕਾਰ ਦੇ ਕੋਟਕਪੂਰਾ ਪਹੁੰਚੇ ਸਨ ਪਰ ਅਦਾਲਤ ਨੇ ਉਨ੍ਹਾਂ ਦੀ ਇਸ ਤੱਥ ਨੂੰ ਖਾਰਜ ਕਰ ਦਿੱਤਾ ਅਤੇ ਐੱਸਆਈਟੀ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਚੁੱਕੇ ਹਨ ਫਿਲਹਾਲ ਆਈ ਜੀ ਉਮਰਾਨੰਗਲ ਨੂੰ ਰਿਹਾਅ ਕਰ ਦਿੱਤਾ ਗਿਆ ਹੈ |


ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਸੋਮਵਾਰ ਨੂੰ ਉਰਮਾਨੰਗਲ ਦੀ ਜਮਾਨਤ ਉੱਤੇ ਸੁਣਵਾਈ ਸ਼ੁਰੂ ਕੀਤੀ ਗਈ, ਉਰਮਾਨੰਗਲ ਦੇ ਵਕੀਲ ਸਤਪਾਲ ਸਿੰਘ ਅਤੇ ਗੁਰਸਾਹਿਬ ਸਿੰਘ ਨੇ ਤਰਕ ਦਿੱਤਾ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੁਲਿਸ ਨੇ ਘਟਨਾ ਦੇ ਕਰੀਬ ਤਿੰਨ ਸਾਲ ਬਾਅਦ ਅਣਪਛਾਤੇ ਪੁਲਿਸ ਅਧਿਕਾਰੀਆਂ ਉੱਤੇ ਕੇਸ ਦਰਜ ਕੀਤਾ ਗਿਆ ਸੀ ,ਉਣ ਕਿਹਾ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ , ਇਸ ਤੋਂ ਬਾਅਦ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਸੀਆਈਟੀ 'ਤੇ ਸਵਾਲ ਖੜ੍ਹੇ ਕੀਤੇ ਹਨ |

ਅਦਾਲਤ ਨੇ ਕਿਹਾ ਕਿ ਇਕ ਪਾਸੇ ਤੇ ਐਸ.ਆਈ.ਟੀ. ਨੇ ਕਿਹਾ ਕਿ ਆਈਜੀ ਉਰਮਾਨੰਗਲ ਬਿਨਾਂ ਕਿਸੇ ਅਧਿਕਾਰ ਦੇ ਕੋਟਕਪੂਰਾ ਪਹੁੰਚੇ ਸਨ ਦੂਜੇ ਪਾਸੇ ਇਹ ਕਿਹਾ ਜਾ ਰਿਹਾ ਹੈ ਕਿ ਉਹ ਪੁਲਿਸ ਪਾਰਟੀ ਦੀ ਕਮਾਨ ਨੂੰ ਸੰਭਾਲ ਰਹੇ ਸਨ , ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਨੇ ਉਰਮਾਨੰਗਲ ਦਾ ਨਾਮ ਨਹੀਂ ਲਿਆ, ਗੋਲੀ ਲੱਗਣ ਤੋਂ ਜ਼ਖਮੀ ਹੋਏ ਅਤੇ ਕੇਸ ਦੇ ਸ਼ਿਕਾਇਤਕਰਤਾ ਅਜੀਤ ਸਿੰਘ ਨੂੰ ਲੱਗੀ ਹੋਈ ਗੋਲੀ ਬਾਰੇ ਅਜੇ ਵੀ ਇਹ ਨਹੀਂ ਪਤਾ ਲੱਗਿਆ ਹੈ ਕਿ ਗੋਲੀਆਂ ਕਿਸ ਹਥਿਆਰ ਤੋਂ ਚੱਲੀ ਸੀ |

ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਐਸ.ਆਈ.ਟੀ. ਦਾਅਵਾ ਕਰ ਰਹੀ ਹੈ ਕਿ ਇਸ ਘਟਨਾ ਦੇ ਪਿੱਛੇ ਬਹੁਤ ਵੱਡੀ ਸਾਜ਼ਿਸ਼ ਹੈ, ਪਰ ਉਸ ਸਾਜਿਸ਼ ਦਾ ਕੋਈ ਅਤਾ-ਪਤਾ ਨਹੀਂ ਹੈ, ਇਸ ਤੋਂ ਬਾਅਦ ਅਦਾਲਤ ਨੇ ਉਮਰਾਨੰਗਲ ਨੂੰ ਪੰਜਾਹ ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਦੀ ਜ਼ਮਾਨਤ ਉੱਤੇ ਰਿਹਾਈ ਕਰਨ ਦੇ ਆਦੇਸ਼ ਦਿੱਤੇ ਹਨ , ਉਰਮਾਨੰਗਲ ਨੂੰ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ ਹੈ |



Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.