Breaking News :

ਬੇਅਦਬੀ ਕਾਂਡ - ਸੌਦਾ ਸਾਧ ਤੋਂ ਪੁੱਛਗਿੱਛ ਲਈ ਜੇਲ ਜਾਵੇਗੀ ਐਸਆਈਟੀ

ਫਰੀਦਕੋਟ , 22 ਮਾਰਚ ( NRI MEDIA )

ਪਹਿਲਾਂ ਤੋਂ ਹੀ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਹੁਣ ਇੱਕ ਵਾਰ ਫਿਰ ਵੱਡੀਆਂ ਮੁਸ਼ਕਲਾਂ ਵਿੱਚ ਫਸ ਸਕਦੇ ਹਨ , ਫ਼ਰੀਦਕੋਟ ਦੀ ਅਦਾਲਤ ਨੇ ਅਕਤੂਬਰ 2015 ਵਿੱਚ ਬਰਗਾੜੀ ਬੇਅਦਬੀ ਅਤੇ ਕੋਟਕਪੂਰਾ , ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਇਜਾਜ਼ਤ ਦੇ ਦਿੱਤੀ ਹੈ , ਮੈਜਿਸਟ੍ਰੇਟ ਏਕਤਾ ਉਪਲ ਦੀ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਹੁਣ ਐੱਸਆਈਟੀ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ ਅਤੇ ਰਾਮ ਰਹੀਮ ਤੋਂ ਪੁੱਛ ਗਿੱਛ ਕਰੇਗੀ ਜਿਸ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |


ਐਸ ਆਈ ਟੀ ਨੇ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਅਤੇ ਰਾਮ ਰਹੀਮ ਤੋਂ ਤੱਥਾਂ ਦੇ ਆਧਾਰ 'ਤੇ ਪੁੱਛਗਿੱਛ ਕਰਨ ਲਈ ਅਦਾਲਤ ਵਿੱਚ ਅਰਜੀ ਪਾਈ ਸੀ , ਇਸ ਤੋਂ ਬਾਅਦ ਐਸਆਈਟੀ ਨੂੰ ਫਰੀਦਕੋਟ ਦੀ ਅਦਾਲਤ ਵਲੋਂ ਆਗਿਆ ਮਿਲ ਗਈ ਹੈ , ਐਸ.ਆਈ.ਟੀ. ਅਨੁਸਾਰ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਗੋਲੀ ਕਾਂਡ ਦੀ ਜਾਂਚ ਦੌਰਾਨ ਕਈ ਗਵਾਹਾਂ ਨੇ ਬੰਬ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਉਨ੍ਹਾਂ ਨੂੰ ਸੱਚਾ ਸੌਦਾ ਦੇ ਮੁਖੀ ਦਾ ਨਾਮ ਹੋਣ ਦਾ ਖੁਲਾਸਾ ਕੀਤਾ ਸੀ |

ਡੇਰੇ ਦੇ ਬਹੁਤ ਸਾਰੇ ਪ੍ਰੇਮੀਆਂ ਨੂੰ ਬੇਅਦਬੀ ਕਾਂਡ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਜਿਹੇ ਹਾਲਾਤਾਂ ਵਿਚ, ਡੇਰਾ ਸਿਰਸਾ ਦੀ ਭੂਮਿਕਾ ਨੂੰ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ੱਕੀ ਮੰਨਿਆ ਜਾ ਰਿਹਾ ਹੈ , ਐਸ ਆਈ ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਤੋਂ ਮਨਜ਼ੂਰੀ ਮਿਲ ਗਈ ਹੈ , ਐਸਆਈਟੀ ਦੀ ਟੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ ਅਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.