• Sunday, July 21

Breaking News :

ਸਿੱਖਾਂ ਵਿੱਚ ਵਿਸਾਖੀ ਨੂੰ ਲੈ ਕੇ ਖਾਸਾ ਉਤਸ਼ਾਹ - ਪੰਜਾਬ ਤੋਂ ਪਾਕਿਸਤਾਨ ਦੇ ਪੰਜਾ ਸਾਹਿਬ ਲਈ ਪਹਿਲਾ ਜੱਥਾ ਹੋਇਆ ਰਵਾਨਾ

ਅੰਮ੍ਰਿਤਸਰ , 12 ਅਪ੍ਰੈਲ ( NRI MEDIA )

ਸਿੱਖ ਧਰਮ ਦੇ ਸਭ ਤੋਂ ਵੱਡੇ ਤਿਓਹਾਰਾਂ ਵਿੱਚੋ ਇਕ ਵਿਸਾਖੀ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਵੱਡਾ ਉਤਸ਼ਾਹ ਹੈ , ਇਸ ਤਿਓਹਾਰ ਨੂੰ ਮਨਾਉਣ ਲਈ 839 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਲਈ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਹੈ , ਜੱਥੇ ਵਿਚ ਵੀ ਬਹੁਤ ਸਾਰੇ ਮਹਿਲਾ ਸ਼ਰਧਾਲੂ ਸ਼ਾਮਲ ਹਨ , ਇਹ ਜੱਥਾ ਪਾਕਿਸਤਾਨ ਦੇ ਦੂਜੇ ਗੁਰਦੁਆਰਿਆਂ ਵਿਚ ਵਿੱਚ ਵੀ ਦਰਸ਼ਨ ਕਰੇਗੀ ਅਤੇ 21 ਅਪ੍ਰੈਲ ਨੂੰ ਵਾਪਸ ਭਾਰਤ ਆ ਜਾਵੇਗਾ , ਸਿੱਖ ਸੰਗਤ ਹਰ ਸਾਲ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਚ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਮਨਾਉਣ ਜਾਂਦੀ ਹੈ |


ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ 872 ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਗੁਰੂਘਰਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਅੰਬੈਸੀ ਵਿਚ ਵੀਜ਼ਾ ਦੇਣ ਦੀ ਬੇਨਤੀ ਕੀਤੀ ਸੀ , ਇਹਨਾਂ ਵਿਚੋਂ, ਪਾਕਿਸਤਾਨ ਨੇ 33 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਹੈ , ਪਾਕਿਸਤਾਨ ਅੰਬੈਸੀ ਵਲੋਂ 839 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਗਿਆ ਹੈ |

ਐਸਜੀਪੀਸੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਜੱਥਾ ਐਸ.ਜੀ.ਪੀ.ਸੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਪਾਕਿਸਤਾਨ ਗਿਆ ਹੈ,  ਇਹ ਜੱਥਾ ਅੱਜ ਹੀ ਪੰਜਾ ਸਾਹਿਬ ਵਿੱਚ ਪਹੁੰਚੇਗਾ , 14 ਅਪ੍ਰੈਲ ਨੂੰ ਵਿਸਾਖੀ ਦੇ ਪ੍ਰੋਗਰਾਮ ਵਿਚ ਹਿੱਸਾ ਲੈਣ ਤੋਂ ਬਾਅਦ, 15 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਤੋਂ ਇਹ ਜੱਥਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ |

ਉਸ ਨੇ ਦੱਸਿਆ ਕਿ ਜੱਥੇ ਵਿਚ ਸ਼ਾਮਲ ਤੀਰਥ ਯਾਤਰੀ 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ ਸ਼ੇਖੁਪੁਰਾ ਜਾਣਗੇ ਅਤੇ ਫਿਰ ਨਨਕਾਣਾ ਸਾਹਿਬ ਪਹੁੰਚਣਗੇ ,18 ਅਪ੍ਰੈਲ ਨੂੰ ਜੱਥਾ ਲਾਹੌਰ ਦੇ ਗੁਰਦੁਆਰਾ ਸ੍ਰੀ ਦੇਹਰਾ ਸਾਹਿਬ ਜਾਵੇਗਾ, 19 ਅਪ੍ਰੈਲ ਨੂੰ ਜੱਥਾ ਗੁਰਦੁਆਰਾ ਰੋੜੀ ਸਾਹਿਬ ਅਮਾਨਾਬਾਦ ਅਤੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿੱਚ ਦਰਸ਼ਨ ਕਰੇਗਾ , ਇਸ ਤੋਂ ਬਾਅਦ 21 ਤਾਰੀਖ ਨੂੰ ਇਹ ਜੱਥਾ ਭਾਰਤ ਵਾਪਸ ਪਰਤ ਆਵੇਗਾ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.