Breaking News :

5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ ਸਲਾਨਾ: ਡਿਪਟੀ ਕਮਿਸ਼ਨਰ

ਫਾਜ਼ਿਲਕਾ : ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਖੇਤੀਬਾੜੀ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਕਿਸਾਨ ਸਾਮਾਨ ਨਿਧੀ (ਪੀ.ਐਮ.-ਕਿਸਾਨ) ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ 5 ਜਾਂ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਸਲਾਨਾ ਦਿੱਤੇ ਜਾਣਗੇ।  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ 'ਚ ਦਿੱਤੀ ਜਾਵੇਗੀ ਜੋ ਕਿ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸਿਰਫ ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਖੇਤੀ ਯੋਗ ਜ਼ਮੀਨ ਹੈ। ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਾਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਸਬੰਧਤ ਸੋਸਾਇਟੀ ਜਾਂ ਕੋਆਪਰੇਟਿਵ ਬੈਂਕ ਵਿੱਚ ਜਾ ਕੇ ਫਾਰਮ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਮੁਖੀ, ਉਸ ਦੀ ਪਤਨੀ ਅਤੇ ਨਾਬਾਲਗ ਬੱਚਿਆਂ ਸਮੇਤ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰ ਨੂੰ ਹੀ ਇਸ ਸਕੀਮ ਦਾ ਲਾਭ ਮਿਲ ਸਕੇਗਾ। ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੇਸ਼ਵ ਗੋਇਲ, ਖੇਤੀਬਾੜੀ ਅਫਸਰ ਹੈਡਕੁਆਟਰ ਸ੍ਰੀ ਸਰਵਨ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ. ਜਗਸੀਰ ਸਿੰਘ ਤੋਂ ਇਲਾਵਾ ਮਾਲ ਵਿਭਾਗ ਤੇ ਕੋਆਪਰੇਟਿਵ ਵਿਭਾਗ ਦੇ ਅਧਿਕਾਰੀ ਮੌਜੂਦ ਸਨ।


1 Comments

    Balwinder Singh

    17 hours ago

    m

Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.