• Wednesday, August 21

Breaking News :

ਸੰਭਾਵੀ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀ. ਵੀ. ਪੈਟ ਸਬੰਧੀ ਦਿੱਤੀ ਸਿਖਲਾਈ

2 ਮਾਰਚ, ਇੰਦਰਜੀਤ ਸਿੰਘ ਚਾਹਲ - (NRI MEDIA) :

ਮੀਡਿਆ ਡੈਸਕ, ਕਪੂਰਥਲਾ, ਇੰਦਰਜੀਤ ਸਿੰਘ ਚਾਹਲ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ 027-ਕਪੂਰਥਲਾ ਨਾਲ ਸਬੰਧਤ ਮਾਸਟਰ ਟ੍ਰੇਨਰਾਂ ਵੱਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਉੱਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 027-ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਹਲਕੇ ਦੇ ਸੰਭਾਵੀ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ/ਵੀ. ਵੀ. ਪੈਟ ਚਲਾਉਣ ਦੀ ਟ੍ਰੇਨਿੰਗ ਦਿੱਤੀ ਗਈ।


ਇਨਾਂ ਸੰਭਾਵੀ ਪ੍ਰੀਜ਼ਾਈਡਿੰਗ ਅਫ਼ਸਰਾਂ ਵਿਚ ਸਕੂਲਾਂ-ਕਾਲਜਾਂ ਦੇ ਅਧਿਆਪਕ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ। ਇਸ ਮੌਕੇ ਸ੍ਰੀ ਬਾਜਵਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਮੰਤਵ ਲਗਾਏ ਜਾਣ ਵਾਲੇ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ/ਵੀ. ਵੀ. ਪੈਟ ਮਸ਼ੀਨਾਂ ਸਬੰਧੀ ਸੰਪੂਰਨ  ਜਾਣਕਾਰੀ ਦੇਣਾ ਹੈ, ਤਾਂ ਜੋ ਉਨਾਂ ਨੂੰ ਪੋਲਿੰਗ ਵੇਲੇ ਕੋਈ ਕਠਿਨਾਈ ਪੇਸ਼ ਨਾ ਆਵੇ ਅਤੇ ਪੋਲਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਬਿਕਰਮ ਸਿੰਘ ਵਿਰਕ, ਸੁਪਰਡੈਂਟ ਸ੍ਰੀ ਮਨਮੋਹਨ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.