Breaking News :

ਫਲਾਂ ਨੂੰ ਪਕਾਉਣ ਲਈ ਰਸਾਇਣਾਂ ਦੀ ਨਾ ਕੀਤੀ ਜਾਵੇ ਵਰਤੋਂ ਤਾਜੇ ਫਲ ਵੇਚਣ ਦੀ ਕੀਤੀ ਹਦਾਇਤ

ਜਲਾਲਾਬਾਦ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਅੰਦਰ ਹਰ ਮਨੁੱਖ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਵੀ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੰਡੀ ਜਲਾਲਾਬਾਦ ਵਿਖੇ ਅਚਾਨਕ ਫਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਕੇਲਾ, ਅੰਗੂਰ, ਪਪੀਤਾ ਆਦਿ ਫਲਾਂ ਦੀ ਚੈਕਿੰਗ ਦੌਰਾਨ ਫਲਾਂ ਨੂੰ ਪਕਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਨਹੀਂ ਪਾਈ ਗਈ। 

ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆ ਤੋਂ ਇਲਾਵਾ ਰਸਾਇਣ ਨਾ ਵਰਤਣ, ਸਬਜੀਆਂ ਅਤੇ ਫਲ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.