• Saturday, December 07

ਪਿੰਡ ਭੇਟਾਂ ਦਾ ਕਬੱਡੀ ਟੂਰਨਾਮੈਂਟ ਹੋਇਆ ਸ਼ੁਰੂ

ਪਿੰਡ ਭੇਟਾਂ ਦਾ ਕਬੱਡੀ ਟੂਰਨਾਮੈਂਟ ਹੋਇਆ ਸ਼ੁਰੂ

ਕਪੂਰਥਲਾ : ਬਾਬਾ ਪੁਰਾਣੀ ਬੇਰੀ ਯਗ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਸਾਲਾਨਾ ਕਬੱਡੀ ਟੂਰਨਾਮੈਂਟ ਪਿੰਡ ਭੇਟਾਂ ਵਿਖੇ ਸ਼ੁਰੂ ਹੋ ਗਿਆ ਹੈ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵੱਲੋਂ ਕੀਤਾ ਗਿਆ ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਇਸ ਲਈ ਸਾਨੂੰ ਵੱਧ ਤੋਂ ਵੱਧ ਅਜਿਹੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੀਦਾ ਹੈ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਮੁਕਾਬਲਿਆਂ ਵਿੱਚ ਕਬੱਡੀ 42 ਕਿੱਲੋ ਭਾਰ ਵਰਗ ਵਿੱਚ ਭੇਟਾਂ ਤੇ ਡੇਰਾ ਪੱਕਾ ਕਲਾਂ ਦੀਆਂ ਟੀਮਾਂ ਫਾਈਨਲ ਵਿੱਚ ਪੁੱਜੀਆਂ ਕਬੱਡੀ 58 ਕਿੱਲੋ ਭਾਰ ਵਰਗ ਵਿੱਚ ਇੰਦਗੜ੍ਹ . ਸਿੱਧਵਾਂ ਦੋਨਾਂ,ਭੇਟਾਂ ਅਤੇ ਕਬੱਡੀ 70 ਕਿੱਲੋ ਭਾਰ ਵਰਗ ਵਿੱਚ ਭੇਟਾਂ,ਸੁਰਖਪੁਰ,ਢਪਈ .ਇੱਬਣ .ਨੱਥੂ ਚਾਹਲ ਸਲੇਮਪੁਰ. ਲੋਹਗੜ੍ਹ ਦੀਆਂ ਟੀਮਾਂ ਨੇ ਜਿੱਤ ਹਾਸਲ ਕੀਤੀ ਖੇਡ ਮੇਲੇ ਦੇ ਆਖਰੀ ਦਿਨ ਕਬੱਡੀ ਓਪਨ ਪਿੰਡ ਪੱਧਰ ਦੇ ਮੁਕਾਬਲੇ ਹੋਣਗੇ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਅਤੇ ਸੰਤ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ ਕਰਨਗੇ ।ਇਸ ਮੌਕੇ ਤੇ ਬਲਵੀਰ ਸਿੰਘ, ਸੁਖਜਿੰਦਰ ਸਿੰਘ, ਇੰਦਰਜੀਤ ਸਿੰਘ ਖਾਲਸਾ, ਨਛੱਤਰ ਸਿੰਘ, ਭਜਨ ਸਿੰਘ, ਬਲਜਿੰਦਰ ਸਿੰਘ, ਸੁਖਜਿੰਦਰ ਸਿੰਘ ਕਬੱਡੀ ਕੋਚ, .ਜਸਕੀਰਤ ਸਿੰਘ ,ਸੁਖਜਿੰਦਰ ਸਿੰਘ, ਜਸਪ੍ਰੀਤ ਸਿੰਘ, ਦਲਵਿੰਦਰ ਸਿੰਘ, ਤਰਲੋਚਨ ਸਿੰਘ, ਮਨਿੰਦਰਜੀਤ ਸਿੰਘ, ਗੁਰਜੀਤ ਸਿੰਘ ਸੋਨੂੰ, ਜਤਿੰਦਰ ਸਿੰਘ ਬਿੰਦੂ ਆਦਿ ਹਾਜ਼ਰ ਸਨ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.