ਦੁਨੀਆ ਭਰ 'ਚ ਕੋਰੋਆਂ ਮਰੀਜ਼ਾਂ ਦੀ ਗਿਣਤੀ 48 ਲੱਖ, 3 ਤੋਂ ਵੱਧ ਲੱਖ ਮੌਤਾਂ

ਦੁਨੀਆ ਭਰ 'ਚ ਕੋਰੋਆਂ ਮਰੀਜ਼ਾਂ ਦੀ ਗਿਣਤੀ 48 ਲੱਖ, 3 ਤੋਂ ਵੱਧ ਲੱਖ ਮੌਤਾਂ

ਉਨਟਾਰੀਓ (Nri Media) : ਅਧਿਕਾਰਿਕ ਤੌਰ 'ਤੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਤਕਰੀਬਨ 48 ਲੱਖ ਹੋ ਗਈ ਹੈ ਜਿੰਨਾਂ ਵਿੱਚੋਂ 3 ਲੱਖ 18 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਨੇ ਦੁਨੀਆਂ ਦੇ ਸਭ ਤੋਂ ਵਿਕਸਿਤ ਦੇਸ਼ਾਂ ਨੂੰ ਆਪਣਾ ਸਭ ਤੋਂ ਵੱਡਾ ਨਿਸ਼ਾਨਾ ਬਣਾਇਆ ਹੈ ਅਤੇ ਆਪਣੀ ਮਾਰ ਨਾਲ ਉਨ੍ਹਾਂ ਦੇਸ਼ਾਂ ਦੀਆਂ ਸਾਰੀਆਂ ਸ਼ਕਤੀਆਂ ਫੇਲ੍ਹ ਕਰ ਦਿੱਤੀਆਂ।

ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਨੇ ਸਭ ਤੋਂ ਪਹਿਲਾਂ ਚੀਨ ਵਿੱਚ ਤਬਾਹੀ ਮਚਾਈ ਅਤੇ ਫੇਰ ਆਪਣੇ ਪੈਰ ਯੂਰਪ ਵਿੱਚ ਪਸਾਰੇ ਅਤੇ ਫੇਰ ਅਮਰੀਕਾ ਨੂੰ ਆਪਣਾ ਵੱਡੇ ਪੱਧਰ 'ਤੇ ਸ਼ਿਕਾਰ ਬਣਾਇਆ। ਦੁਨੀਆ ਦੀ ਅਗੁਵਾਈ ਕਰਨ ਵਾਲਾ ਅਤੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਹਾਉਣ ਵਾਲਾ ਅਮਰੀਕਾ ਹੀ ਹੁਣ ਇਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। 

ਅਮਰੀਕਾ ਵਿੱਚ ਕੋਰੋਨਾ ਨਾਲ ਹੁਣ ਤੱਕ ਮਰੀਜ਼ਾਂ ਦੀ ਗਿਣਤੀ 15 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 90 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਯੂਰਪ ਮਹਾਂਦੀਪ ਵੀ ਇਸ ਨਾਲ ਬੁਰੀ ਤਰ੍ਹਾਂ ਗ੍ਰਸਤ ਹੈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.